Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

January 19, 2026 03:16 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਣ ਵਾਲੇ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲੈਂਦਿਆਂ ਏ ਡੀ ਸੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਾਨੋ-ਸ਼ੌਕਤ ਅਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕੇ। ਉਨ੍ਹਾਂ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਾਊਂਡ ਅਤੇ ਉਸਦੇ ਆਲੇ-ਦੁਆਲੇ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਨੂੰ ਸਟੇਡੀਅਮ ਅਤੇ ਸਟੇਜ ਦੀ ਢੰਗ ਨਾਲ ਸੰਭਾਲ ਅਤੇ ਮੁਰੰਮਤ ਕਰਨ ਲਈ ਕਿਹਾ ਗਿਆ।

ਏ ਡੀ ਸੀ ਨੇ ਸਿਹਤ ਵਿਭਾਗ ਨੂੰ 21 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਰਿਹਰਸਲਾਂ ਦੌਰਾਨ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਵਿਭਾਗ ਨੂੰ ਮਾਰਚ ਪਾਸਟ ਦੀ ਪੂਰੀ ਤਿਆਰੀ ਕਰਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ ਲਈ ਕਿਹਾ ਗਿਆ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਰ ਪੱਖੋਂ ਸੱਭਿਆਚਾਰਕ ਅਤੇ ਦੇਸ਼ਭਗਤੀ ਭਰਪੂਰ ਸੱਭਿਆਚਾਰਕ ਕਾਰਜਕ੍ਰਮ ਤਿਆਰ ਕਰਨ ਦੀ ਹਦਾਇਤ ਦਿੱਤੀ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਨੂੰ ਰਾਜ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਫਲੈਗਸ਼ਿਪ ਸਕੀਮਾਂ ਨੂੰ ਦਰਸਾਉਂਦੇ ਝਾਂਕੀਆਂ ਤਿਆਰ ਕਰਨ ਲਈ ਕਿਹਾ ਗਿਆ। ਗਣਤੰਤਰ ਦਿਵਸ ਸਮਾਰੋਹ ਦੌਰਾਨ ਮਾਰਚ ਪਾਸਟ, ਵਿਭਾਗੀ ਝਾਂਕੀਆਂ, ਯੋਗਾ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਗੁਰਮੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼