Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ

January 19, 2026 03:44 PM
SehajTimes

ਭਾਂਖਰਪੁਰ ਦੀ ਪੰਚਾਇਤ ਅਤੇ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ

ਡੇਰਾਬੱਸੀ :  ਭਾਂਖਰਪੁਰ ਨੇੜੇ ਘੱਗਰ ਦਰਿਆ ਵਿੱਚ ਖਣਨ ਸਬੰਧੀ ਆ ਰਹੀਆਂ ਮੀਡੀਆ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਕਤ ਸਥਾਨ ’ਤੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਮਾਈਨਿੰਗ ਨਾ ਹੋਣ ਦਿੱਤੀ ਜਾਵੇ। ਇਸ ਸਬੰਧ ਵਿੱਚ ਵਿਧਾਇਕ ਨੇ ਭਾਂਖਰਪੁਰ ਪਿੰਡ ਦੀ ਪੰਚਾਇਤ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਪਾਰਦਰਸ਼ੀ ਅਤੇ ਜ਼ਿੰਮੇਵਾਰ ਸ਼ਾਸਨ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਸਰਗਰਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਧਾਇਕ ਨੇ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਨੂੰ ਹਦਾਇਤ ਕੀਤੀ ਕਿ ਮੌਕੇ ’ਤੇ ਚੱਲ ਰਹੇ ਕੰਮ ਬਾਰੇ ਵਿਸਥਾਰਪੂਰਕ ਰਿਪੋਰਟ ਪੇਸ਼ ਕੀਤੀ ਜਾਵੇ ਅਤੇ ਇਹ ਸਪਸ਼ਟ ਕੀਤਾ ਜਾਵੇ ਕਿ ਇਹ ਮਾਈਨਿੰਗ ਹੈ ਜਾਂ ਸਿਰਫ਼ ਡੀ-ਸਿਲਟਿੰਗ। ਉਨ੍ਹਾਂ ਸਾਫ਼ ਕੀਤਾ ਕਿ ਦਰਿਆ ਦੇ ਕੁਦਰਤੀ ਰੁਖ ਨੂੰ ਬਰਕਰਾਰ ਰੱਖਣ ਅਤੇ ਮਾਨਸੂਨ ਦੌਰਾਨ ਨੇੜਲੇ ਪਿੰਡਾਂ ਨੂੰ ਹੜ੍ਹ ਤੋਂ ਬਚਾਉਣ ਲਈ ਸਿਰਫ਼ ਡੀ-ਸਿਲਟਿੰਗ ਦੀ ਹੀ ਇਜਾਜ਼ਤ ਹੋਵੇਗੀ। ਸ. ਰੰਧਾਵਾ ਨੇ ਦੱਸਿਆ ਕਿ ਪਿਛਲੇ ਮਾਨਸੂਨ ਦੌਰਾਨ ਭਾਂਖਰਪੁਰ ਨੇੜੇ ਘੱਗਰ ਦਰਿਆ ਦਾ ਪਾਣੀ ਅਚਾਨਕ ਵਧ ਗਿਆ ਸੀ, ਜਿਸ ਨਾਲ ਨੇੜਲੇ ਇਲਾਕਿਆਂ ਨੂੰ ਖ਼ਤਰਾ ਪੈਦਾ ਹੋ ਗਿਆ ਸੀ। ਇਸ ਦੇ ਮੱਦੇਨਜ਼ਰ ਅਗਲੇ ਮਾਨਸੂਨ ਤੋਂ ਪਹਿਲਾਂ ਡੀ-ਸਿਲਟਿੰਗ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਹੜ੍ਹ ਦੇ ਖਤਰੇ ਨੂੰ ਘਟਾਇਆ ਜਾ ਸਕੇ।

ਉਨ੍ਹਾਂ ਪੰਚਾਇਤ ਨੂੰ ਵੀ ਸਚੇਤ ਰਹਿਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਜੇਕਰ ਡੀ-ਸਿਲਟਿੰਗ ਤੋਂ ਇਲਾਵਾ ਕੋਈ ਵੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ