ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।