Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

January 19, 2026 10:00 PM
SehajTimes

ਪੰਜਾਬ ਆਰ.ਟੀ.ਆਈ ਕਮਿਸ਼ਨ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ : ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਸ਼੍ਰੀ ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰੀ ਐਕਟ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ।

ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ਼੍ਰੀ ਇੰਦਰਪਾਲ ਸਿੰਘ ਧੰਨਾ ਨੇ ਨਾਗਰਿਕਾਂ ਨੂੰ ਜਾਣਕਾਰੀ ਦੀ ਕੁਸ਼ਲ ਅਤੇ ਸਮੇਂ ਸਿਰ ਪਹੁੰਚ ਯਕੀਨੀ ਬਣਾਉਣ ਲਈ ਰਾਜ ਕਮਿਸ਼ਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਸਮਾਂਬੱਧ ਅਤੇ ਪ੍ਰਭਾਵੀ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਸ਼੍ਰੀ ਵੀ.ਕੇ. ਤਿਵਾੜੀ ਨੇ ਬਤੌਰ ਕੇਂਦਰੀ ਸੂਚਨਾ ਕਮਿਸ਼ਨਰ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਿਸ ਵਿੱਚ ਵਧੀਆ ਅਭਿਆਸਾਂ, ਮੌਜੂਦਾ ਚੁਣੌਤੀਆਂ ਅਤੇ ਕੇਸਾਂ ਦੇ ਨਿਪਟਾਰੇ ਨੂੰ ਹੋਰ ਬਿਹਤਰ ਬਣਾਉਣ ਅਤੇ ਸਮੁੱਚੇ ਆਰ.ਟੀ.ਆਈ. ਢਾਂਚੇ ਨੂੰ ਮਜ਼ਬੂਤ ਕਰਨ ਦੇ ਵਿਹਾਰਕ ਤਰੀਕਿਆਂ ਨੂੰ ਉਜਾਗਰ ਕੀਤਾ ਗਿਆ।

ਇਹ ਵਿਚਾਰ- ਚਰਚਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਲਈ ਆਪਸੀ ਵਿਚਾਰ-ਵਟਾਂਦਰੇ ਦਾ ਵਡੇਰਾ ਮੰਚ ਸਾਬਿਤ ਹੋਈ। ਮੁੱਖ ਸੂਚਨਾ ਕਮਿਸ਼ਨਰ ਸ਼੍ਰੀ ਧੰਨਾ , ਰਾਜ ਸੂਚਨਾ ਕਮਿਸ਼ਨਰਾਂ ਅਤੇ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਵੱਲੋਂ ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤਾ। ਉਨ੍ਹਾਂ ਨੇ ਸ੍ਰੀ ਵੀ.ਕੇ. ਤਿਵਾੜੀ ਦੇ ਵਿਚਾਰਾਂ ਨੂੰ ਵਡਮੁੱਲਾ ਕਰਾਰ ਦਿੰਦਿਆਂ ਚਰਚਾ ਨੂੰ ਬਹੁਤ ਹੀ ਰਚਨਾਤਮਕ ਅਤੇ ਲਾਹੇਵੰਦ ਦੱਸਿਆ।

ਸ਼੍ਰੀ ਹਰਪ੍ਰੀਤ ਸੰਧੂ ਨੇ ਭਾਰਤ ਦੇ ਕੇਂਦਰੀ ਸੂਚਨਾ ਕਮਿਸ਼ਨਰ, ਵਿਨੋਦ ਕੁਮਾਰ ਤਿਵਾੜੀ ਦਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਆਪਣੇ ਦੌਰੇ ਦੌਰਾਨ ਆਰ.ਟੀ.ਆਈ. ਪਾਰਦਰਸ਼ਤਾ ’ਤੇ ਉਨ੍ਹਾਂ ਦੀ ਡੂੰਘੀ ਸਮਝ-ਬੂਝ ਅਤੇ ਅਹਿਮ ਤਜਰਬੇ ਸਾਂਝੇ ਕਰਨ ਲਈ ਧੰਨਵਾਦ ਕੀਤਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ