Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

January 20, 2026 08:09 PM
SehajTimes

ਪੁਲਿਸ ਟੀਮ 'ਤੇ ਤਾਬੜਤੋੜ ਫਾਇਰਿੰਗ ਕਰਨ ਵਾਲੇ ਸ਼ੂਟਰ ਦਾ ਅੰਤ; ਬੁਲੇਟ ਪ੍ਰੂਫ ਜੈਕਟ ਨੇ ਬਚਾਈ ਸਬ-ਇੰਸਪੈਕਟਰ ਦੀ ਜਾਨ

ਅੰਮ੍ਰਿਤਸਰ,  (ਜਗਤਾਰ ਸਿੰਘ ਮਾਹਲਾ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਕੀਤੇ ਗਏ ਮੁਕਾਬਲੇ ਵਿੱਚ ਨਾਮੀ ਗੈਂਗਸਟਰ ਮਨੀ ਪ੍ਰਿੰਸ ਉਰਫ਼ ਮਨੀ ਸੂਰਮਾ ਮਾਰਿਆ ਗਿਆ। ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਸੰਦੀਪ ਗੋਇਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਅਪਰਾਧਿਕ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਮਨੀ ਸੂਰਮਾ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਉਸ ਵਿਰੁੱਧ ਕਤਲ (302), ਇਰਾਦਾ ਕਤਲ (307), ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਲਗਭਗ 50 ਕ੍ਰਿਮੀਨਲ ਕੇਸ ਦਰਜ ਸਨ। ਉਹ ਕਈ ਕੇਸਾਂ ਵਿੱਚ ਸਜ਼ਾਯਾਫ਼ਤਾ ਸੀ ਅਤੇ ਕਈ ਹੋਰਨਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ 12 ਜਨਵਰੀ ਨੂੰ ਇੱਕ ਮੁਕਾਬਲੇ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ 14 ਜਨਵਰੀ ਨੂੰ ਉਹ ਗੁਰੂ ਨਾਨਕ ਦੇਵ ਹਸਪਤਾਲ ਤੋਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।


ਡੀ.ਆਈ.ਜੀ. ਨੇ ਦੱਸਿਆ ਕਿ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਇਸ ਗੈਂਗਸਟਰ ਦਾ ਪਿੱਛਾ ਕਰ ਰਹੀਆਂ ਸਨ। ਅੱਜ ਘਰਿੰਡਾ ਥਾਣੇ ਦੇ ਇਲਾਕੇ ਵਿੱਚ ਜਦੋਂ ਪੁਲਿਸ ਨੇ ਉਸ ਨੂੰ ਘੇਰਿਆ, ਤਾਂ ਉਸ ਨੇ ਪੁਲਿਸ ਪਾਰਟੀ 'ਤੇ ਪੀ.ਐਫ.-9 ਕੈਲੀਬਰ ਦੇ ਵਿਦੇਸ਼ੀ ਪਿਸਤੌਲ ਨਾਲ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਗੋਲੀ ਸਬ-ਇੰਸਪੈਕਟਰ ਸਤਵਿੰਦਰ ਸਿੰਘ ਦੀ ਬੁਲੇਟ ਪ੍ਰੂਫ ਜੈਕਟ 'ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਮਨੀ ਸੂਰਮਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਲੋਪੋਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਡੀ.ਆਈ.ਜੀ. ਗੋਇਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਬਦਮਾਸ਼ਾਂ ਨੂੰ ਵੱਡੇ-ਵੱਡੇ ਨਾਮ ਦੇ ਕੇ ਮਸ਼ਹੂਰ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜਾ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਸਪਤਾਲ ਵਿੱਚੋਂ ਉਸ ਦੇ ਫਰਾਰ ਹੋਣ ਦੀ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋ ਮੁਲਾਜ਼ਮਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ ਹੈ ਅਤੇ ਸ਼ਾਮ ਤੱਕ ਬਾਕੀ ਵੇਰਵੇ ਸਾਂਝੇ ਕੀਤੇ ਜਾਣਗੇ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ