ਸੰਦੌੜ, 20 ਜਨਵਰੀ 28 ਨੂੰ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਕਥਾ ਕਰਨਗੇ
ਜਥੇਦਾਰ ਬਾਬਾ ਜੋਗਾ ਸਿੰਘ ਜੀ ਬਾਬਾ ਬਕਾਲਾ ਵਾਲੇ ਸਵੇਰੇ 11 ਵਜੇ ਨਵੇਂ ਲੱਗੇ ਨਿਸ਼ਾਨ ਸਾਹਿਬ ਦਾ ਉਦਘਾਟਨ ਕਰਨਗੇ
ਮਾਲੇਰਕੋਟਲਾ : ਇਤਿਹਾਸਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਲਾਨਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ, ਖਜ਼ਾਨਚੀ ਗੋਬਿੰਦ ਸਿੰਘ ਫੌਜ਼ੀ, ਬਾਬਾ ਜਗਦੀਪ ਸਿੰਘ ਚਹਿਲ ਤੇ ਬਾਬਾ ਜਗਦੇਵ ਸਿੰਘ ਚਹਿਲ ਦੀ ਦੇਖ-ਰੇਖ ਹੇਠ ਹੋ ਰਹੇ ਹਨ। ਉਹਨਾਂ ਦੱਸਿਆ ਕਿ ਬਾਬਾ ਮਨਪ੍ਰੀਤ ਸਿੰਘ ਜੀ ਅਲੀਪੁਰ ਖਾਲਸ਼ਾ ਵਾਲੇ 22 ਤੋਂ 26 ਜਨਵਰੀ ਤੱਕ ਅੰਗੀਠਾ ਸਾਹਿਬ 'ਚ ਸਾਮ 6 ਵਜੇ ਤੋਂ 7 ਵਜੇ ਤੱਕ ਵਾਹਿਗੁਰੂ ਸਿਮਰਨ ਦਾ ਜਾਪ ਕਰਵਾਉਣਗੇ। 28 ਜਨਵਰੀ ਨੂੰ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ ਸਵੇਰੇ 8 ਵਜੇ ਤੋਂ 10 ਵਜੇ ਤੱਕ ਗੁਰਬਾਣੀ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉਣਗੇ। 28 ਜਨਵਰੀ ਨੂੰ ਪ੍ਰੋਗਰਾਮ ਉਪਰੰਤ ਸਵੇਰੇ 11 ਵਜੇ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਮਹਾਂਕਾਲ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ (ਬਾਬਾ ਬਕਾਲਾ) ਵਾਲੇ ਨਵੇਂ ਨਿਸ਼ਾਨ ਸਾਹਿਬ ਦਾ ਉਦਘਾਟਨ ਕਰਨਗੇ। ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਸੁਸ਼ੋਭਿਤ ਪੁਰਾਤਨ ਹੱਥ ਲਿਖ਼ਤ ਬੀੜ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਪ੍ਰੋਗਰਾਮ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।