Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

January 20, 2026 09:38 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲ ਸੀਵਰੇਜ ਦੀ ਸਫਾਈ ਦਾ ਕੰਮ ਵੀ ਕਰਵਾਉਂਦਾ ਰਿਹਾ ਪਰ ਉਸਨੂੰ ਇਸ ਕੱਮ ਲਈ ਕੋਈ ਤਨਖਾਹ ਨਹੀਂ ਦਿੱਤੀ ਗਈ।

ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਸ ਮਾਮਲੇ ਵਿਚ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਫਤੀਸ਼ ਦੌਰਾਨ ਉਕਤ ਦੋਸ਼ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ