Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

January 20, 2026 10:03 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ, ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਤੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਅਨਿਲ ਸੈਣੀ, ਲੋਕ ਸੰਪਰਕ ਦੇ ਡਾਇਰੈਕਟਰ ਡਾ ਅਕਸ਼ਿਤਾ ਗੁਪਤਾ, ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ ਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ, ਆਮ ਰਾਜ ਪ੍ਰਬੰਧ ਦੇ ਸੰਯੁਕਤ ਸਕੱਤਰ ਸ੍ਰੀ ਤੇਜਦੀਪ ਸਿੰਘ ਸੈਣੀ, ਏਡੀਓ-1 ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉਤੇ ਹਾਜ਼ਰੀ ਭਰੀ।

ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2, ਸੀ.ਆਈ.ਐਸ.ਐਫ. ਅਤੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਵਿਭਾਗ ਦੇ ਸਮੂਹ ਸਟਾਫ ਵੱਲੋਂ ਲੰਗਰ ਦੀ ਸੇਵਾ ਖੁਦ ਕੀਤੀ ਗਈ।

ਦਸਤਾਰਾਂ ਦਾ ਲੰਗਰ ਲਗਾਇਆ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਇਸ ਮੌਕੇ ਦਸਤਾਰਾਂ ਦਾ ਲੰਗਰ ਵਿਸ਼ੇਸ਼ ਤੌਰ ਉੱਤੇ ਲਗਾਇਆ ਗਿਆ। ਵਿਭਾਗ ਦੇ ਸਾਬਕਾ ਮੁਲਾਜ਼ਮ ਅਤੇ ਪ੍ਰਵਾਸੀ ਪੰਜਾਬੀ ਆਲੀਸ਼ਾਨ ਨਰੂਲਾ ਵੱਲੋਂ ਉਚੇਚੇ ਤੌਰ ਉੱਤੇ ਦਸਤਾਰਾਂ ਦੀ ਸੇਵਾ ਨਿਭਾਈ ਗਈ ਅਤੇ ਧਾਰਮਿਕ ਸਮਾਗਮ ਦੌਰਾਨ ਸਮੂਹ ਸਟਾਫ ਨੇ ਰੰਗ-ਬਿਰੰਗੀਆਂ ਦਸਤਾਰਾਂ ਸਜਾ ਕੇ ਸੇਵਾ ਕੀਤੀ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ