Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

January 20, 2026 10:44 PM
SehajTimes

ਸਿੱਖਿਆ ਮੰਤਰੀ ਵੱਲੋਂ ਨਾਗਰਿਕਾਂ ਨੂੰ ਇਸ ਅਹਿਮ ਮਿਸ਼ਨ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

ਚੰਡੀਗੜ੍ਹ : ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ' ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ।

ਸ. ਬੈਂਸ ਨੇ ਕਿਹਾ. "ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸ਼ਾਨ ਅਤੇ ਸੁਰੱਖਿਆ ਲਈ ਜੰਗ ਦਾ ਆਗਾਜ਼ ਹੋ ਗਿਆ ਹੈ।" ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਲਈ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨਾਲ ਮਿਸਾਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੂਰੀ ਫੋਰਸ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਜੜੋਂ ਖਤਮ ਕਰਨ ਵਿੱਚ ਜੁਟੀ ਹੋਈ ਹੈ।

ਪੰਜਾਬ ਪੁਲਿਸ ਦੇ ਜਜ਼ਬੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਬੀਤੀ ਦੇਰ ਰਾਤ ਸ਼ੁਰੂ ਹੋਏ ਅਤੇ 72 ਘੰਟੇ ਚੱਲਣ ਵਾਲੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਤਾਲਮੇਲ ਨਾਲ ਗੈਂਗਸਟਰਾਂ ਨੂੰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨਿੱਜੀ ਤੌਰ 'ਤੇ ਇਸ ਆਪ੍ਰੇਸ਼ਨ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਕਾਰਵਾਈ ਨਹੀਂ ਹੈ ਸਗੋਂ ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ।

ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਏ ਪੁਲਿਸ ਮੁਕਾਬਲਿਆਂ ਦੀਆਂ ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਆਪ੍ਰੇਸ਼ਨ ਦੇ ਦ੍ਰਿੜ ਇਰਾਦੇ ਅਤੇ ਤੁਰੰਤ ਕਾਰਵਾਈ ਨੂੰ ਸਬੂਤ ਵਜੋਂ ਪੇਸ਼ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਨਾਲ ਸਾਡੇ ਖੂਬਸੂਰਤ ਸੂਬੇ ਅਤੇ ਮਹਾਨ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀਆਂ ਸਾਜ਼ਿਸਾਂ ਨਾਕਾਮ ਹੋਣਗੀਆਂ।

ਉਨ੍ਹਾਂ ਕਿਹਾ, "ਅਸੀਂ ਆਪਣੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਮੈਂ ਹਰ ਨਾਗਰਿਕ, ਸਾਡੇ ਸਮਾਜ ਦੇ ਹਰ ਮੈਂਬਰ ਨੂੰ ਇਸ ਅਹਿਮ ਮਿਸ਼ਨ 'ਆਪ੍ਰੇਸ਼ਨ ਪ੍ਰਹਾਰ' ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਸੱਦਾ ਦਿੰਦਾ ਹਾਂ। ਸਿਰਫ਼ ਇਕਜੁੱਟ ਹੋ ਕੇ ਹੀ ਅਸੀਂ ਸੂਬੇ ਨੂੰ ਗੈਂਗਸਟਰ-ਮੁਕਤ ਬਣਾ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਸਮਾਜ-ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਨਹੀਂ ਹੋ ਜਾਂਦਾ।"

Have something to say? Post your comment

 

More in Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ