ਕਿਹਾ ਵੱਡਾ ਐਕਸ਼ਨ ਕਰ ਸਕਦੇ ਨੇ ਫਰੀਡਮ ਫਾਈਟਰਾਂ ਦੇ ਵਾਰਸ
ਸੁਨਾਮ : ਮੁਲਕ ਦੀ ਆਜ਼ਾਦੀ ਲਈ ਲੜੇ ਸੰਘਰਸ਼ਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮੰਗਾਂ ਮਨਵਾਉਣ ਲਈ ਧਰਨੇ ਦੇਣੇ ਪੈ ਰਹੇ ਹਨ। ਸੁਨਾਮ ਵਿਖੇ ਪਿਛਲੇ ਛੇ ਦਿਨਾਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਨੇੜੇ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਹਮਾਇਤ ਦਿੰਦਿਆਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਰਾਜਿੰਦਰ ਦੀਪਾ ਨੇ ਕਿਹਾ ਕਿ ਜੇਕਰ ਸਰਕਾਰ ਦੇਸ਼ ਭਗਤ ਪ੍ਰੀਵਾਰਾਂ ਦੇ ਦੁਖ ਨਹੀਂ ਸੁਣ ਸਕਦੀ ਤਾਂ ਆਪ ਪਬਲਿਕ ਦਾ ਕੀ ਹਾਲ ਹੁੰਦਾ ਹੋਵੇਗਾ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾ ਸੁਣੇ ਤਾਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੋਂ ਬਗੈਰ ਹੋਰ ਕੀ ਰਾਹ ਹੋ ਸਕਦੈ। ਰਾਜਿੰਦਰ ਦੀਪਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੁੰਦਿਆਂ ਫਰੀਡਮ ਫਾਇਟਰਾਂ ਦੇ ਵਾਰਸਾਂ ਨੂੰ ਤੀਜੀ ਪੀੜ੍ਹੀ ਤੱਕ ਬਸ ਪਾਸ, ਟੋਲ ਪਲਾਜ਼ਾ, 300 ਯੂਨਿਟ ਬਿਜਲੀ ਮੁਆਫੀ ਅਤੇ ਪਹਿਲ ਦੇ ਅਧਾਰ ਤੇ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ਜੇਬਾਂ ਭਰਨ ਦੀ ਜਗ੍ਹਾ ਪਬਲਿਕ ਦੇ ਕੰਮਾਂ ਵੱਲ ਧਿਆਨ ਦੇਣ ਅਤੇ ਧਰਨੇ ਤੇ ਬੈਠੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਜਾਇਜ਼ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ। ਜਥੇਬੰਦੀ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਦਾ ਧੰਨਵਾਦ ਕਰਦਿਆਂ ਕਿਹਾ ਜਥੇਬੰਦੀ ਰਿਣੀ ਹੈ ਜਿੰਨਾ ਨੇ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਸੂਬੇ ਦੀ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੇ ਸੰਘਰਸ਼ ਨੂੰ ਹਲਕੇ ਵਿੱਚ ਨਾ ਲਵੇ ਜੇਕਰ ਸਾਡੇ ਨਾਲ ਸਰਕਾਰ ਰਾਬਤਾ ਨਹੀਂ ਕਰਦੀ ਤਾਂ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਵਾਂਗੇ। ਇਸ ਮੌਕੇ ਸਤਨਾਮ ਸਿੰਘ, ਹਰਿੰਦਰਪਾਲ ਸਿੰਘ ਖਾਲਸਾ, ਰਵਿੰਦਰ ਨੰਗਲਾ, ਨਿਰਭੈ ਸਿੰਘ ਬਠਿੰਡਾ, ਪਰਮਜੀਤ ਸਿੰਘ ਮਲੇਰਕੋਟਲਾ, ਨਿਰਮਲ ਸਿੰਘ ਮੁਕਤਸਰ ਸਾਹਿਬ, ਮਨਜੀਤ ਸਿੰਘ ਢੱਡਰੀਆਂ, ਜੰਗੀਰ ਸਿੰਘ, ਵਰਿਆਮ ਸਿੰਘ, ਜ਼ਿਲਾ ਪ੍ਰਧਾਨ ਰਘਵੀਰ ਸਿੰਘ, ਜ਼ਿਲਾ ਪ੍ਰਧਾਨ ਮਾਨਸਾ, ਬਲਜੀਤ ਸਿੰਘ, ਅਮਰੀਕ ਸਿੰਘ 'ਤੇ ਅਸ਼ੋਕ ਕੁਮਾਰ ਹਾਜ਼ਰ ਸਨ।