Friday, March 29, 2024

Doaba

ਭਿਆਨਕ ਹਾਦਸੇ ਵਿਚ ਦੋ ਦੀ ਗਈ ਜਾਨ

June 14, 2021 07:38 PM
SehajTimes

ਸਮਰਾਲਾ : ਸਮਰਾਲਾ ਵਿਖੇ ਇਕ ਸੜਕ ਹਾਦਸੇ ਵਿਚ ਦੋ ਜਣਿਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਕੁੱਬੇ ਟੋਲ ਪਲਾਜ਼ਾ ਵਿਖੇ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ ਦੋ ਜੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ ’ਚ 34 ਸਾਲਾ ਇੱਕ ਔਰਤ ਅਤੇ ਉਸ ਦੀ 6 ਸਾਲ ਦੀ ਮਾਸੂਮ ਧੀ ਸ਼ਾਮਿਲ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ (ਲੁਧਿਆਣਾ) ਅੱਜ ਸਵੇਰੇ ਆਪਣੀ ਪਤਨੀ ਇੰਦਰਜੀਤ ਕੌਰ (34) ਅਤੇ 6 ਸਾਲਾ ਦੀ ਧੀ ਗਗਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਵਿਖੇ ਪਹੁੰਚਣ ’ਤੇ ਸਾਹਮਣੇ ਤੋਂ ਆ ਰਹੀ ਇੱਕ ਤੇਜ ਰਫ਼ਤਾਰ ਕਾਰ ਨਾਲ ਇਨਾਂ ਦੀ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸਾਬਿਤ ਹੋਈ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਸੁਖਵੀਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਅਤੇ ਉਸ ਦੀ ਮਾਸੂਮ ਧੀ ਗਗਨਦੀਪ ਕੌਰ ਨੇ ਮੌਕੇ ’ਤੇ ਹੀ ਦਮ ਤੌੜ ਦਿੱਤਾ। ਜਦਕਿ ਕਾਰ ਦਾ ਚਾਲਕ ਸਮੇਤ ਮੋਟਰਸਾਈਕਲ ਚਾਲਕ ਸੁਖਵੀਰ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ। ਕਾਰ ਦਾ ਚਾਲਕ ਦੀ ਪਹਿਚਾਣ ਲੁਧਿਆਣਾ ਦੇ ਦੁੱਗਰੀ ਨਿਵਾਸੀ ਰਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖਮੀਆਂ ਨੂੰ ਤੁਰੰਤ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਕਾਰ ਚਾਲਕ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਰੈਫਰ ਕਰ ਦਿੱਤਾ ਹੈ। ਸੁਖਵੀਰ ਸਿੰਘ ਦੀ ਹਾਲਤ ਵੀ ਅਜੇ ਗੰਭੀਰ ਦੱਸੀ ਜਾ ਰਹੀ ਹੈ। ਦੋਵੇਂ ਮ੍ਰਿਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਅਤੇ ਪੁਲਸ ਨੇ ਮੌਕੇ ’ਤੇ ਪਹੰਚ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

 

More in Doaba

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ

ਮੁੱਖ ਮੰਤਰੀ ਦੇ ਹਲਕੇ ਵਿੱਚ ਸ਼ਰਾਬ ਨਾਲ ਮੌਤਾਂ ਹੋਣਾਂ ਬਹੁਤ ਦੁਖਦਾਈ ਘਟਨਾ : ਸੁਭਾਸ਼ ਸ਼ਰਮਾ

ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਕਾਤਲ ਦਾ ਹੋਇਆ ਐਨਕਾਊਂਟਰ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਸ਼੍ਰੀ ਆਖੰਡ ਪਾਠਾਂ ਦੀ ਤੀਸਰੀ ਲੜੀ ਸ਼ੁਰੂ

ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ