Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਬੀਜੇਪੀ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ : ਸੰਯੁਕਤ ਕਿਸਾਨ ਮੋਰਚਾ

June 14, 2021 09:04 PM
SehajTimes

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੇ ਲੋਕ-ਵਿਰੋਧੀ ਰਵੱਈਏ ਤਹਿਤ ਜਾਰੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਾ ਹੈ। ਵਿੱਤ ਮੰਤਰਾਲੇ ਨੇ ਉਨ੍ਹਾਂ ਰਾਜਾਂ ਸਬੰਧੀ ਕੁੱਝ ਸ਼ਰਤਾਂ ਠੋਸੀਆਂ ਹਨ, ਜਿਹੜੇ ਖੇਤੀਬਾੜੀ ਅਤੇ ਕਿਸਾਨਾਂ ਨੂੰ ਬਿਜਲੀ ਸਬਸਿਡੀਆਂ ਪ੍ਰਦਾਨ ਕਰਦੇ ਹਨ। ਇਸ ਨੀਤੀ ਨੇ ਰਾਜਾਂ ਦੀਆਂ ਸਰਕਾਰਾਂ ਨੂੰ ਖੇਤੀਬਾੜੀ ਸਮੇਤ ਕੁਝ ਸ਼ਰਤਾਂ ਅਤੇ ਕਾਰਗੁਜ਼ਾਰੀ ਦੇ ਮਾਪਦੰਡਾਂ ਦੇ ਅਧਾਰ 'ਤੇ ਵਾਧੂ ਉਧਾਰ ਦੇਣ ਦੀ ਪੇਸ਼ਕਸ਼ ਕੀਤੀ ਹੈ। ਸਕੋਰਿੰਗ ਪ੍ਰਣਾਲੀ ਵਿੱਚ ਉਨ੍ਹਾਂ ਰਾਜਾਂ ਨੂੰ ਵਧੇਰੇ ਅੰਕ ਦੇਣਾ ਸ਼ਾਮਲ ਹੈ, ਜਿਨ੍ਹਾਂ ਕੋਲ ਖੇਤੀਬਾੜੀ ਕੁਨੈਕਸ਼ਨਾਂ ਲਈ ਬਿਜਲੀ ਸਬਸਿਡੀ ਨਹੀਂ ਹੈ। ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ 2020 ਦੇ ਡਰਾਫਟ 'ਚ ਸਬਸਿਡੀਆਂ ਨੂੰ ਖਤਮ ਕਰਨ ਦੀਆਂ ਅਜਿਹੀਆਂ ਤਜਵੀਜ਼ਾਂ ਮੌਜੂਦ ਹਨ। ਖੇਤੀ ਸਬਸਿਡੀ ਦੇ ਖ਼ਾਤਮੇ ਲਈ ਨਵਾਂ ਤਾਣਾ ਬੁਣਿਆ ਹੈ। ਕੇਂਦਰ ਨੇ ਬਿਜਲੀ ਸੋਧ ਬਿੱਲ-2020 ਦਾ ਮੰਤਵ ਪੂਰਨ ਲਈ ਇਹ ਤਾਜ਼ਾ ਚਾਲ ਚੱਲੀ ਹੈ। ਹਾਲਾਂਕਿ, ਜਥੇਬੰਦੀਆਂ ਦੀ ਮੰਗ 'ਤੇ ਭਾਰਤ ਸਰਕਾਰ ਨੇ 30 ਦਸੰਬਰ 2020 ਨੂੰ ਬਿੱਲ ਦੇ ਖਰੜੇ ਨੂੰ ਵਾਪਸ ਲੈਣ ਲਈ ਜੁਬਾਨੀ ਭਰੋਸਾ ਵੀ ਦਿੱਤਾ ਸੀ।
ਟਿਕਰੀ ਬਾਰਡਰ 'ਤੇ ਬਣੀ ਮਹਿਲਾ ਸੁਰੱਖਿਆ ਸਮਿਤੀ ਦੇ ਕਨਵੀਨਰ ਡਾ: ਜਗਮਤੀ ਸੰਗਵਾਨ ਹੋਣਗੇ, ਕਮੇਟੀ ਵਿਚ ਹੋਰ ਮੈਂਬਰ ਸੁਦੇਸ਼ ਗੋਯਤ, ਅਮ੍ਰਿਤਾ ਕੁੰਡੂ, ਸੁਮਨ ਹੁੱਡਾ, ਸ਼ਾਰਦਾ ਦੀਕਸ਼ਿਤ ਅਤੇ ਸੁਦੇਸ਼ ਕੰਡੇਲਾ ਹੋਣਗੇ। ਕੱਲ੍ਹ ਪ੍ਰੈੱਸ ਰਿਲੀਜ਼ ਵਿੱਚ ਇੱਕ ਗਲਤੀ ਨਾਲ ਹੋਰ ਫੋਨ ਨੰਬਰ ਦਿੱਤਾ ਗਿਆ, ਸਹੀ ਫੋਨ ਨੰਬਰ 9650463835 'ਤੇ ਫੋਨ ਕਰਦਿਆਂ ਔਰਤਾਂ ਸ਼ਿਕਾਇਤ ਨਿਵਾਰਣ ਲਈ ਇਸ ਕਮੇਟੀ ਕੋਲ ਪਹੁੰਚ ਸਕਦੀਆਂ ਹਨ।
ਹਰਿਆਣਾ 'ਚ ਭਾਜਪਾ ਵੱਲੋਂ ਝੱਜਰ ਵਿਖੇ ਪ੍ਰੋਗਰਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਤੋਂ ਬਚਣ ਲਈ ਸਮਾਗਮ ਦੇ ਸਮੇਂ ਤੋਂ ਪਹਿਲਾਂ ਤਿਆਰੀ ਕਰਦਿਆਂ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ, ਵਿਰੋਧ ਕਰ ਰਹੇ ਕਿਸਾਨ ਮੌਕੇ 'ਤੇ ਪਹੁੰਚ ਗਏ ਅਤੇ ਉਸ ਤੋਂ ਬਾਅਦ ਰੱਖੇ ਨੀਂਹ-ਪੱਥਰ ਨੂੰ ਹਟਾ ਦਿੱਤਾ। ਕਿਸਾਨਾਂ ਨੇ ਐਲਾਨ ਕੀਤਾ ਕਿ ਇਹ ਸਥਾਨ ਨਵਾਂ ਵਿਰੋਧ ਸਥਾਨ ਬਣ ਜਾਵੇਗਾ, ਜਿੱਥੋਂ ਝੱਜਰ ਜ਼ਿਲ੍ਹੇ ਵਿੱਚ ਲੋਕ ਵਿਰੋਧੀ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।
ਕਿਸਾਨੀ-ਮੋਰਚਿਆਂ 'ਚ ਅੱਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ ਮਨਾਇਆ ਗਿਆ। ਕਿਸਾਨਾਂ ਨੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਅਹਿਦ ਕੀਤਾ। ਕਿਸਾਨਾਂ ਨੇ ਕਿਹਾ ਕਿ ਉਹ ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਕਰਦੇ ਰਹਿਣਗੇ।
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ ਨਾਲ ਦੂਰ-ਦੁਰਾਡੇ ਰਾਜਾਂ ਤੋਂ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਕਿਸਾਨੀ-ਮੋਰਚਿਆਂ 'ਤੇ ਪਹੁੰਚ ਰਹੇ ਹਨ।

 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ