Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਾਮਨ ਬਾਜਵਾ ਨੇ ਅੰਡਰ ਬਰਿਜ ਦੇ ਟੁੱਟੇ ਸੈਡ ਦਾ ਲਿਆ ਜਾਇਜ਼ਾ 

January 21, 2026 04:31 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਖਰਾਬ ਹੋ ਜਾਣ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਦਾਮਨ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਕੁੱਝ ਹੀ ਦਿਨਾਂ ਦੇ ਅੰਦਰ-ਅੰਦਰ ਇਸ ਸ਼ੈੱਡ ਦੇ ਹੋਏ ਨੁਕਸਾਨ ਦੀ ਮੁਰੰਮਤ ਕਰਵਾਕੇ ਇਸਨੂੰ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਨੇੜਲੇ ਰੇਲਵੇ ਫਾਟਕਾਂ ਤੇ ਬਣ ਰਹੇ ਨਵੇਂ ਅੰਡਰ ਬਰਿਜ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ, ਇਸ ਦੇ ਤਿਆਰ ਹੋਣ ਨਾਲ ਸੁਨਾਮ ਸ਼ਹਿਰ ਦੇ ਵਸਿੰਦਿਆਂ ਤੋਂ ਇਲਾਵਾ ਹੋਰਨਾਂ ਰਾਹਗੀਰਾਂ ਨੂੰ ਆਉਣਾ ਜਾਣਾ ਸੁਖਾਲ਼ਾ ਹੋ ਜਾਵੇਗਾ। ਉਨ੍ਹਾਂ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੀ ਹੈ ਅਤੇ ਉਸ ਦੇ ਹੱਲ ਲਈ ਬੇਹੱਦ ਸੰਜੀਦਾ ਹੈ। ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਸਾਬਕਾ ਕੌਂਸਲਰ ਮੋਨਿਕਾ ਗੋਇਲ,  ਮਾਲਵਿੰਦਰ ਸਿੰਘ ਗੋਲਡੀ , ਸਤੀਸ਼ ਕੁਮਾਰ ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ