ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਵਿਧਾਨ ਹਲਕਾ ਰਾਜਾਸਾਂਸੀ ਸੀਨੀਅਰ ਆਪ ਆਗੂ ਗੁਰਸ਼ਰਨ ਸਿੰਘ ਛੀਨਾ ਨੂੰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ।ਇਸ ਹੋਈ ਨਿਯੁਕਤੀ ਤੋਂ ਬਾਅਦ ਗੁਰਸ਼ਰਨ ਸਿੰਘ ਛੀਨਾ ਨੇ ਪਾਰਟੀ ਵੱਲੋਂ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸ਼ੋਦੀਆ,ਕੁਲਦੀਪ ਸਿੰਘ ਧਾਲੀਵਾਲ. ਲਾਲਜੀਤ ਸਿੰਘ ਭੁੱਲਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਮੈਡਮ ਸੋਨੀਆਂ ਮਾਨ ਸਮੇਤ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਗਏ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਅਤੇ ਪਾਰਟੀ ਪੱਧਰ ਨੂੰ ਹੋਰ ਚੁੱਕਣ ਲਈ ਦਿਨ ਰਾਤ ਮਿਹਨਤ ਕਰਨਗੇ। ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਸਹੂਲਤਾਂ ਲਈ ਲੋਕਾਂ ਨੂੰ ਜਾਗਰੂਕ ਕਰਨਗੇ।ਉਹਨਾਂ ਕਿਹਾ ਕਿ 2027 ਮੁੜ ਦੋਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।