Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Chandigarh

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ 

January 21, 2026 10:23 PM
SehajTimes

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ ਵਿੰਗ ਨੇ 2025-26 ਵਿੱਚ 1.40 ਕਰੋੜ ਰੁਪਏ ਦੀਆਂ ਕੰਪਾਊਂਡਿੰਗ ਫੀਸਾਂ ਇਕੱਤਰ ਕੀਤੀਆਂ, ਜਦੋਂ ਕਿ ਸਾਲ 2024-25 ਵਿੱਚ ਇਸੇ ਮਿਆਦ ਦੌਰਾਨ ਵਿੰਗ ਨੇ 1 ਕਰੋੜ ਰੁਪਏ ਤੋਂ ਥੋੜ੍ਹੀ ਵੱਧ ਰਾਸ਼ੀ ਇਕੱਤਰ ਕੀਤੀ ਸੀ। ਇਸ ਤਰ੍ਹਾਂ ਵਿੰਗ ਨੇ 2025-26 ਵਿੱਚ 22133 ਨਿਰੀਖਣ ਕੀਤੇ ਜਦੋਂ ਕਿ 2024-25 ਦੌਰਾਨ ਨਿਰੀਖਣਾਂ ਦਾ ਅੰਕੜਾ 18419 ਸੀ। ਇਸ ਤੋਂ ਇਲਾਵਾ 2025-26 ਵਿੱਚ ਵਿੰਗ ਨੇ 2230 ਚਲਾਨ ਕੀਤੇ ਜਦਕਿ 2024-25 ਦੌਰਾਨ ਕੱਟੇ ਗਏ ਕੁੱਲ ਚਲਾਨਾਂ ਦੀ ਗਿਣਤੀ 1397 ਸੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰੇਟਰੀਆਂ ਹਨ, ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਰੇਟਰੀਆਂ ਬਣਾਉਣ ਦੀ ਯੋਜਨਾ ਹੈ। ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੇਚੇ ਅਤੇ ਖ਼ਰੀਦੇ ਗਏ ਸਮਾਨ ਦੀ ਅਸਲ ਮਾਤਰਾ ਅਤੇ ਮਿਕਦਾਰ ਅਨੁਸਾਰ ਸਹੀ-ਤੇ-ਦਰੁਸਤ ਹੋਵੇ ਤਾਂ ਜੋ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ