Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

January 22, 2026 01:44 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰ ਬਾਰੇ ਦੇ ਸਕਦੇ ਹਨ ਗੁਪਤ ਰੂਪ ਵਿੱਚ ਜਾਣਕਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਆਪਣੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਨੇ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਜੰਗ ਦਾ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮਕ 72 ਘੰਟੇ ਲੰਬੀ ਕਾਰਵਾਈ ਆਰੰਭੀ ਸੀ, ਜਿਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਲਗਭਗ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ, ਨੂੰ ਰਾਜ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।

ਆਪ੍ਰੇਸ਼ਨ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ, ਜੋ ਇਸ ਚੱਲ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪੁੱਜੇ ਸਨ, ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਰਾਜ ਭਰ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ।’’ ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ਸੰਗਠਿਤ ਅਪਰਾਧ ਦਾ ਸਮਰਥਲ ਕਰਨ ਵਾਲੀ ਸਹਾਇਤਾ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿੱਤੀ ਨੈੱਟਵਰਕ, ਲੌਜਿਸਟਿਕਸ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਲਿੰਕਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, ‘‘ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ