Saturday, March 14, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

January 22, 2026 01:49 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ 'ਤੇ: ਸੰਜੀਵ ਅਰੋੜਾ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.