Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

January 22, 2026 02:00 PM
SehajTimes

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਤਰਜੀਹ ਕਿਉਂਕਿ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ 90 ਫੀਸਦੀ ਦਿਮਾਗੀ ਵਿਕਾਸ: ਡਾ. ਬਲਜੀਤ ਕੌਰ

ਮਿਸ਼ਨ ਆਰੰਭ ਤਹਿਤ ਪੰਜਾਬ ਸਰਕਾਰ ਨੇ ਮਾਪਿਆਂ ਨੂੰ ਸਿੱਧੇ ਤੌਰ ’ਤੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਜੋੜਿਆ : ਡਾ. ਬਲਜੀਤ ਕੌਰ

1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 700 ਮੁਕੰਮਲ; 100 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਹੀ ਤਿਆਰ ਹੋ ਜਾਣਗੇ ਇਹ ਕੇਂਦਰ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਆਂਗਣਵਾੜੀ ਕੇਂਦਰਾਂ, ਪਲੇਅ-ਵੇਅ ਸਕੂਲਾਂ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ,“ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਫਰਵਰੀ ਦੇ ਅੱਧ ਤੱਕ ਪੂਰੀ ਹੋ ਜਾਵੇਗੀ। ਬੱਚਿਆਂ ’ਤੇ ਕਿਤਾਬਾਂ ਦਾ ਬੋਝ ਪਾਉਣ ਦੀ ਬਜਾਏ, ਖੇਡ-ਅਧਾਰਤ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾਵੇਗੀ,”।

ਨਿੱਕੀ ਉਮਰ ਦੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਦਰਸਾਉਂਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇੱਕ ਬੱਚੇ ਦਾ ਲਗਭਗ 90 ਫੀਸਦੀ ਦਿਮਾਗੀ ਵਿਕਾਸ 0-6 ਸਾਲ ਦੀ ਉਮਰ ਦੌਰਾਨ ਹੁੰਦਾ ਹੈ। ਇਸ ਲਈ ਇਸ ਅਹਿਮ ਸਮੇਂ ਦੌਰਾਨ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੀ ਪੋਸ਼ਣ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਆਰੰਭ ਤਹਿਤ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਸਰਗਰਮੀ ਨਾਲ ਜੋੜਿਆ ਗਿਆ ਹੈ। “ਡਿਜੀਟਲ ਸਮੱਗਰੀ ਸਾਂਝੀ ਕਰਕੇ ਬੱਚਿਆਂ ਨੂੰ ਘਰ ਵਿੱਚ ਆਪਣੇ ਮਾਪਿਆਂ ਨਾਲ ਰਹਿੰਦਿਆਂ ਸਿੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਤੱਕ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਇਸ ਮਿਸ਼ਨ ਤਹਿਤ 2,941 ਪੇਰੈਂਟ ਸਮੂਹ ਬਣਾਏ ਗਏ ਹਨ। ਮਾਪਿਆਂ ਨੂੰ ਉਨ੍ਹਾਂ ਦੇ ਫ਼ੋਨ ’ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਣ,”।

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਮੰਤਰੀ ਨੇ ਕਿਹਾ, “1,000 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦੇ ਟੀਚੇ ਦੇ ਤਹਿਤ, 100 ਕਰੋੜ ਦੀ ਲਾਗਤ ਨਾਲ 1,000 ਆਧੁਨਿਕ ਆਂਗਣਵਾੜੀ ਕੇਂਦਰ ਵਿਕਸਤ ਕੀਤੇ ਜਾ ਰਹੇ ਹਨ, ਜਿਸ ਤਹਿਤ ਪ੍ਰਤੀ ਕੇਂਦਰ ’ਤੇ ਲਗਭਗ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 700 ਕੇਂਦਰਾਂ ਵਿੱਚ ਪਹਿਲਾਂ ਹੀ ਖੁੱਲ੍ਹੇ- ਹਵਾਦਾਰ ਕਮਰੇ, ਰਸੋਈਆਂ, ਬੱਚਿਆਂ ਦੇ ਪਖ਼ਾਨੇ, ਵਾਲ ਪੇਂਟਿੰਗਾਂ ਅਤੇ ਆਧੁਨਿਕ ਫਰਨੀਚਰ ਨਾਲ ਤਿਆਰ ਹਨ। ਬਾਕੀ 300 ਕੇਂਦਰ ਵੀ ਜਲਦ ਹੀ ਪੂਰੇ ਹੋ ਜਾਣਗੇ।”

ਅਖ਼ੀਰ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।”

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ