Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

January 22, 2026 02:04 PM
SehajTimes

ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ, ਜੋ ਕਿ ਡਰੋਨ ਰਾਹੀਂ ਆ ਰਹੀ ਸੀ।

ਸੀਪੀ ਨੇ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਗਲਾਕ ਅਤੇ ਇੱਕ .30 ਬੋਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਡਿਲੀਵਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਕੇਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(1-ਏ) ਅਤੇ 25(6,7,8) ਤਹਿਤ ਐਫਆਈਆਰ ਨੰਬਰ 14 ਮਿਤੀ 13-01-2026 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ