Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

January 22, 2026 02:10 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ ਵਿਚਾਰ ਚਰਚਾ ਕੀਤੀ ਗਈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨੀ, ਆਟੋਮੈਟਿਕ ਵਾਇਓਲੇਸ਼ਨ ਡਿਟੈਕਸ਼ਨ ਅਤੇ ਦੁਰਘਟਨਾ ਵਾਲੀ ਥਾਂ ’ਤੇ ਫੌਰੀ ਪ੍ਰਤੀਕਿਰਿਆ ਲਈ ਏ.ਟੀ.ਐਮ.ਐਸ. ਡੇਟਾ ਨਾਲ ਇਨਫੋਰਸਮੈਂਟ ਪ੍ਰੋਟੋਕੋਲ ਨੂੰ ਏਕੀਕ੍ਰਿਤ ਕਰਨ ’ਤੇ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਰੋਡ ਸਾਈਡ ਵਿਜ਼ੀਬਿਲਟੀ ਅਤੇ ਜਨਤਕ ਸਹਾਇਤਾ ਨੂੰ ਵਧਾਉਣ ਲਈ ਮੁੱਖ ਟੋਲ ਪਲਾਜ਼ਾ ਅਤੇ ਬਿਨਾਂ ਟੋਲ ਵਾਲੀਆਂ ਥਾਵਾਂ ’ਤੇ ਟ੍ਰੈਫਿਕ ਸਹਾਇਤਾ ਪੋਸਟਾਂ ਨੂੰ ਅਪਗ੍ਰੇਡ ਕਰਨ ’ਤੇ ਸਹਿਮਤੀ ਪ੍ਰਗਟਾਈ । ਉਨ੍ਹਾਂ ਇਹ ਵੀ ਕਿਹਾ ਕਿ ਐਸ.ਐਸ.ਐਫ. ਯੂਨਿਟਾਂ ਅਤੇ ਐਨ.ਐਚ.ਏ.ਆਈ. ਟੀਮਾਂ ਵਿਚਕਾਰ ਨਿਰਵਿਘਨ ਸੰਚਾਲਨ ਸੰਪਰਕ, ਮੁੱਖ ਕੋਰੀਡੋਰਾਂ ਵਿੱਚ ਫੌਰੀ ਤੇ ਸਰਗਰਮ ਸਹਾਇਤਾ ਨੂੰ ਯਕੀਨੀ ਬਣਾਏਗਾ।

ਮੀਟਿੰਗ ਵਿੱਚ, ਦੁਰਘਟਨਾਵਾਂ ਸਮੇਂ ਸੁਚੱਜੇ ਢੰਗ ਨਾਲ ਨਜਿੱਠਣ ਲਈ ਐਂਬੂਲੈਂਸ ਸੇਵਾਵਾਂ, ਰਿਕਵਰੀ ਵੈਨਾਂ ਅਤੇ ਹਾਈਵੇਅ ਪੈਟਰੋÇਲੰਗ ਤੈਨਾਤੀ ਵਾਸਤੇ ਐਮਰਜੈਂਸੀ ਹੈਲਪਲਾਈਨਾਂ 1033 ਅਤੇ 112 ਦੇ ਏਕੀਕਰਨ ਬਾਰੇ ਵੀ ਸਮੀਖਿਆ ਕੀਤੀ ਗਈ ਤਾਂ ਜੋ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਚੰਡੀਗੜ੍ਹ ਅਤੇ ਰਾਜਪੁਰਾ ਰੋਡ ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਵਿਚਾਰਿਆ ਗਿਆ ਅਤੇ ਇਸ ਤੇ ਐਨ.ਐਚ.ਏ.ਆਈ. ਵੱਲੋਂ 2-3 ਮਹੀਨਿਆਂ ਦੇ ਅੰਦਰ ਲੋੜੀਂਦੇ ਸੁਧਾਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਇਹ ਸਹਿਮਤੀ ਵੀ ਬਣੀ ਕਿ ਬਲੈਕ ਸਪਾਟਾਂ ਦੀ ਨਿਯਮਿਤ ਪਛਾਣ ਅਤੇ ਮੁਲਾਂਕਣ ਸਾਂਝੇ ਤੌਰ ’ਤੇ ਕੀਤਾ ਜਾਵੇਗਾ ਅਤੇ ਜਿਸਦੇ ਡਾਟਾ ਵਿਸ਼ਲੇਸ਼ਣ ਲਈ ਪੀ.ਆਰ.ਐਸ.ਟੀ.ਆਰ.ਸੀ , ਜੋ ਪੰਜਾਬ ਪੁਲਿਸ ਦਾ ਖੋਜ ਵਿੰਗ ਹੈ , ਵੱਲੋਂ ਸਹਾਇਤਾ ਕੀਤੀ ਜਾਵੇਗੀ ।

ਵਿਸ਼ੇਸ਼ ਡੀਜੀਪੀ ਏ.ਐਸ. ਰਾਏ ਨੇ ਐਨ.ਐਚ.ਏ.ਆਈ. ਨੂੰ ਪੂਰਨ ਭਰੋਸਾ ਦਿੰਦਿਆਂ ਕਿਹਾ, ‘‘ਆਪਾਂ ਇਕੱਠੇ ਕੰਮ ਕਰਾਂਗੇ ਤਾਂ ਜੋ ਰਾਜ ਵਿੱਚ ਸੜਕੀ ਆਵਾਜਾਈ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਸੁਰੱਖਿਆ ਅਤੇ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।’’

ਰੀਜਨਲ ਅਫ਼ਸਰ ਚੰਡੀਗੜ੍ਹ , ਰਾਕੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ, ‘‘ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਸੁਚੱਜੇ ਲਾਗੂਕਰਨ ਨਾਲ ਇੰਜੀਨੀਅਰਿੰਗ ਵਧੇਰੇ ਪ੍ਰਭਾਵਸ਼ਾਲੀ ਹੋਵੇਗੀ। ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਅਸੀਂ ਹਰ ਕੀਮਤੀ ਜਾਨ ਨੂੰ ਬਚਾਉਣ ਲਈ ਆਵਾਜਾਈ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਉਣ ਲਈ ਸਾਂਝੇ ਤੌਰ ’ਤੇ ਕੰਮ ਕਰ ਰਹੇ ਹਾਂ।’’

ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ,ਪ੍ਰੋਜੈਕਟ ਡਾਇਰੈਕਟਰ ਪੀਆਈਯੂ-ਚੰਡੀਗੜ੍ਹ ਆਸ਼ਿਮ ਬਾਂਸਲ ਅਤੇ ਡੀਐਸਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਗਣੇਸ਼ ਕੁਮਾਰ ਸ਼ਾਮਲ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ 'ਸਤਿਕਾਰ ਘਰ' ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ 

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ