Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

January 22, 2026 06:37 PM
SehajTimes

ਚੰਡੀਗੜ੍ਹ : ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ।

ਨਵੀਂ ਦਿੱਲੀ ਵਿੱਚ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ ਗਿਣਤੀ ਦੀ ਮਹੱਤਤਾ ਬਾਰੇ ਬੋਲਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। ਇਹ ਵਿਵਸਥਾਵਾਂ ਦੇਸ਼ ਭਰ ਵਿੱਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ।

ਭਾਰਤ ਦਾ ਪੇਪਰ ਬੈਲਟ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼), ਜੋ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਪ੍ਰਣਾਲੀਆਂ ਨਾਲ ਲੈਸ ਹਨ, ਵੱਲ ਤਬਦੀਲ ਹੋਣ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਵੋਟਰ ਵਿਸ਼ਵਾਸ ਵਧਿਆ ਹੈ। ਵੋਟਾਂ ਦੀ ਗਿਣਤੀ ਇੱਕ ਬਹੁਤ ਹੀ ਨਿਯੰਤ੍ਰਿਤ ਮਾਹੌਲ ਵਿੱਚ ਕੀਤੀ ਜਾਂਦੀ ਹੈ ਜਿਸ ਵਿੱਚ ਗਿਣਤੀ ਕੇਂਦਰਾਂ ਦੀ ਸੁਚੱਜੀ ਯੋਜਨਾਬੰਦੀ, ਗਿਣਤੀ ਲਈ ਗਿਣੀਆਂ-ਮਿੱਥੀਆਂ ਮੇਜ਼ਾਂ ਅਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਗਿਣਤੀ ਏਜੰਟਾਂ ਦੀ ਲਾਜ਼ਮੀ ਮੌਜੂਦਗੀ ਯਕੀਨੀ ਬਣਾਈ ਜਾਂਦੀ ਹੈ।

ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਪ੍ਰਧਾਨਗੀ ਹੇਠ ਹੋਏ ਇੱਕ ਸੈਸ਼ਨ ਦੌਰਾਨ ਬੋਲਦਿਆਂ ਉਨ੍ਹਾਂ ਦੱਸਿਆ ਕਿ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਸੁਰੱਖਿਆ ਬਹੁ-ਪੱਧਰੀ ਪ੍ਰਬੰਧਾਂ ਦੁਆਰਾ ਯਕੀਨੀ ਬਣਾਈ ਜਾਂਦੀ ਹੈ, ਜਿਸ ਵਿੱਚ ਸੁਰੱਖਿਅਤ ਆਵਾਜਾਈ, ਸੀਲਿੰਗ ਪ੍ਰੋਟੋਕੋਲ, ਚੌਵੀ ਘੰਟੇ ਸੀਸੀਟੀਵੀ ਨਿਗਰਾਨੀ ਅਤੇ ਸਟਰਾਂਗ ਰੂਮਾਂ ਵਿੱਚ ਕੇਂਦਰੀ ਅਤੇ ਰਾਜ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ਾਮਲ ਹੈ। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਨਿਰੀਖਕ ਪੂਰੀ ਨਿਰਪੱਖਤਾ ਅਤੇ ਨਿਯਮਾਂ ਦੀ ਸਖ਼ਤੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਦੇ ਹਨ।

‘ਹਰ ਵੋਟ ਮਾਇਨੇ ਰੱਖਦੀ ਹੈ’ ’ਤੇ ਜ਼ੋਰ ਦਿੰਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਕਿਹਾ ਕਿ ਵੋਟਾਂ ਦੀ ਆਜ਼ਾਦ ਅਤੇ ਨਿਰਪੱਖ ਗਿਣਤੀ ਚੁਣੀ ਹੋਈ ਸਰਕਾਰ ਦੀ ਸਮਾਨਤਾ, ਸਮਾਵੇਸ਼ ਅਤੇ ਜਾਇਜ਼ਤਾ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਦੀ ਹੈ। ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ ਕਿ ਬਜ਼ੁਰਗ ਵੋਟਰਾਂ, ਦਿਵਿਆਂਗਜਨਾ ਅਤੇ ਹਾਸ਼ੀਏ ’ਤੇ ਧੱਕੇ ਹੋਰ ਸਮੂਹਾਂ ਦਾ ਫ਼ਤਵਾ ਵੀ ਅੰਤਿਮ ਨਤੀਜੇ ਵਿੱਚ ਵਾਜਿਬ ਢੰਗ ਨਾਲ ਸ਼ਾਮਲ ਹੋਵੇ।

ਜ਼ਿਕਰਯੋਗ ਹੈ ਕਿ ਗ਼ਲਤ ਜਾਣਕਾਰੀ, ਲੰਬੇ ਸਮੇਂ ਤੱਕ ਗਿਣਤੀ ਕਰਨ ਦੌਰਾਨ ਸਟਾਫ ਦੀ ਥਕਾਵਟ, ਤਕਨੀਕੀ ਦਿੱਕਤਾਂ ਅਤੇ ਮੌਸਮ ਦੀ ਖ਼ਰਾਬੀ ਵਰਗੀਆਂ ਅਚਨਚੇਤ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਕਮਿਸ਼ਨ, ਗਿਣਤੀ ਪ੍ਰਕਿਰਿਆ ਦੀ ਮਜ਼ਬੂਤੀ ਨੂੰ ਬਣਾਈ ਰੱਖਣ ਲਈ ਸਿਖਲਾਈ, ਲੌਜਿਸਟਿਕਸ ਅਤੇ ਤਕਨੀਕੀ ਸੁਰੱਖਿਆ ਨੂੰ ਲਗਾਤਾਰ ਮਜ਼ਬੂਤ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਇੱਕ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਇੱਕ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ ਹੈ, ਜੋ ਲੋਕਤੰਤਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ। ਚੋਣ ਕਮਿਸ਼ਨ ਹਰ ਨਾਗਰਿਕ ਨੂੰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਸ ਦੀ ਵੋਟ ਸੁਰੱਖਿਅਤ, ਮੁੱਲਵਾਨ ਹੈ ਅਤੇ ਪੂਰੀ ਇਮਾਨਦਾਰੀ ਨਾਲ ਗਿਣੀ ਜਾਂਦੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ