Friday, January 23, 2026
BREAKING NEWS
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ

Religious

‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ

January 22, 2026 10:37 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ‘ਗੈਂਗਸਟਰਾਂ ’ਤੇ ਵਾਰ’ ਇੱਕ ਨਿਰੰਤਰ ਮੁਹਿੰਮ ਹੈ ਜੋ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡੀਜੀਪੀ ਪੰਜਾਬ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮ ਹੇਠ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ ਸੀ। ਇਸ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱਚ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ।

ਤਿੰਨ ਦਿਨ ਚੱਲੇ ਇਸ ਆਪ੍ਰੇਸ਼ਨ ਦੇ ਨਤੀਜੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਕੁੱਲ 4871 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ 3256 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 69 ਹਥਿਆਰ, 6.5 ਕਿਲੋ ਹੈਰੋਇਨ, 10.5 ਕਿਲੋ ਅਫੀਮ, 5092 ਨਸ਼ੀਲੀਆਂ ਗੋਲੀਆਂ, 72 ਕਿਲੋ ਭੁੱਕੀ ਅਤੇ 2.69 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 80 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 25 ਅਹਤਿਆਤੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 72 ਘੰਟੇ ਚੱਲਿਆ ਇਹ ਆਪ੍ਰੇਸ਼ਨ ਉਮੀਦਾਂ ਤੋਂ ਵੱਧ ਸਫ਼ਲ ਰਿਹਾ ਅਤੇ ਇਸਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਪ੍ਰਹਾਰ’ ਗੈਂਗਸਟਰਾਂ ਨੂੰ ਲੌਜਿਸਟਿਕਸ, ਵਿੱਤੀ ਅਤੇ ਸੰਚਾਰ ਨੈਟਵਰਕ ਵਿੱਚ ਇਮਦਾਦ ਕਰਨ ਵਾਲਿਆਂ ’ਤੇ ਇੱਕ ਸਰਜੀਕਲ ਅਤੇ ਖੁਫੀਆ ਕਾਰਵਾਈ ਸੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰਾਂ ਤੋਂ ਮੁਕਤ ਨਹੀਂ ਹੋ ਜਾਂਦਾ।

ਨਾਗਰਿਕਾਂ ਨੂੰ, ਸੰਗਠਿਤ ਅਪਰਾਧ ਵਿਰੁੱਧ ਮੁਹਿੰਮ ਦਾ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ ਉਸ ਵਿਅਕਤੀ ਨੂੁੰ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ