Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

January 23, 2026 03:15 PM
SehajTimes

ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ ਹੈ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।"

ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।"

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।”

ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ ਕਰ ਸਕਦੀਆਂ ਹਨ।”

ਸਕੀਮ ਦੀ ਪਾਰਦਰਸ਼ਤਾ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।”

ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਸ਼ਕਤ ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ।”

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ