Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

January 23, 2026 08:31 PM
SehajTimes

ਚੰਡੀਗੜ੍ਹ : ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ. ਆਈ. ਐਸ. ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ ਅਰੋੜਾ ਆਇਰਨ ਗਰੁੱਪ ਦਾ ਹਿੱਸਾ ਹੈ , ਨੇ ਪਿੰਡ ਜਸਪਾਲੋਂ ਦੋਰਾਹਾ-ਖੰਨਾ ਰੋਡ, ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਲਈ 1003.57 ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ ਪੇਸ਼ ਕੀਤਾ ਹੈ।

ਇਹ ਪ੍ਰਾਜੈਕਟ ਲਗਭਗ 46 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਨਾਲ 920 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਉਦਯੋਗਿਕ ਰੁਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਜਿਸ ਦਾ ਪਹਿਲਾ ਪੜਾਅ ਸਤੰਬਰ 2027 ਤੱਕ ਕਾਰਜਸ਼ੀਲ ਕਰਨ ਦਾ ਟੀਚਾ ਹੈ।

ਪ੍ਰਸਤਾਵਿਤ ਯੂਨਿਟ ਦੀ ਸਥਾਪਿਤ ਸਮਰੱਥਾ 5.40 ਲੱਖ ਮੀਟ੍ਰਿਕ ਟਨ ਪ੍ਰਤੀ ਸਾਲ (ਐਮਟੀਪੀਏ) ਹੋਵੇਗੀ ਅਤੇ ਇਥੇ ਕੱਚੇ ਮਾਲ ਵਜੋਂ ਸਕ੍ਰੈਪ ਅਤੇ ਫੈਰੋ ਅਲਾਏਜ਼ ਨੂੰ ਵਰਤਦਿਆਂ ਰਾਊਂਡ ਬਾਰਜ਼, ਵਾਇਰ ਰਾਡ, ਕੁਆਇਲ ਅਤੇ ਫਲੈਟ ਤਿਆਰ ਕੀਤੇ ਜਾਣਗੇ। ਇਸ ਸਹੂਲਤ ਤਹਿਤ ਸਾਲ ਵਿੱਚ ਲਗਭਗ 350 ਦਿਨਾਂ ਲਈ ਟ੍ਰਿਪਲ-ਸ਼ਿਫਟ ਦੇ ਆਧਾਰ ’ਤੇ ਕੰਮ ਕਰਨ ਦੀ ਤਜਵੀਜ਼ ਹੈ ਤਾਂ ਜੋ ਵੱਡੇ ਪੱਧਰ ’ਤੇ ਅਤੇ ਨਿਰੰਤਰਤਾ ਨਾਲ ਕੰਮ ਕੀਤਾ ਜਾ ਸਕੇ ।

ਸ਼੍ਰੀ ਅਰੋੜਾ ਨੇ ਕਿਹਾ ਕਿ ਪਲਾਂਟ ਆਧੁਨਿਕ ਅਤੇ ਉੱਨਤ ਸਟੀਲ ਬਣਾਉਣ ਵਾਲੀਆਂ ਤਕਨਾਲੋਜੀਆਂ ਨਾਲ ਲੈਸ ਹੋਵੇਗਾ, ਜਿਸ ਵਿੱਚ ਇੰਡਕਸ਼ਨ ਫਰਨੇਸ, ਇਲੈਕਟ੍ਰਿਕ ਆਰਕ ਫਰਨੇਸ (ਈਏਐਫ਼), ਲੈਡਲ ਰਿਫਾਇਨਿੰਗ ਫਰਨੇਸ (ਐਲਆਰਐਫ), ਵੈਕਿਊਮ ਡੀਗੈਸਿੰਗ, ਆਰਗਨ ਆਕਸੀਜਨ ਡੀਕਾਰਬੁਰਾਈਜ਼ੇਸ਼ਨ , ਨਿਰੰਤਰ ਕਾਸਟਿੰਗ ਮਸ਼ੀਨਾਂ ਅਤੇ ਰੋਲਿੰਗ ਮਿੱਲਾਂ ਸ਼ਾਮਲ ਹਨ। ਇਹ ਤਕਨਾਲੋਜੀਆਂ ਅਜੋਕੇ ਦੌਰ ਵਿੱਚ ਵਧ ਮੰਗ ਵਾਲੀਆਂ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਗੁਣਵੱਤਾ ਵਾਲੇ ਅਲਾਏ ਅਤੇ ਵਿਸ਼ੇਸ਼ ਸਟੀਲ ਉਤਪਾਦਾਂ ਦੇ ਉਤਪਾਦਨ ਨੂੰ ਸਮਰੱਥ ਬਣਾਉਣਗੀਆਂ।

ਸ਼੍ਰੀ ਅਰੋੜਾ ਨੇ ਕਿਹਾ,‘‘ਪ੍ਰਸਤਾਵਿਤ ਨਿਵੇਸ਼ ਪੰਜਾਬ ਦੇ ਮਿਸ਼ਰਤ ਧਾਤ ਅਤੇ ਵਿਸ਼ੇਸ਼ ਸਟੀਲ ਈਕੋਸਿਸਟਮ ਖਾਸ ਕਰਕੇ ਆਟੋਮੋਬਾਈਲ ਅਤੇ ਆਟੋਮੋਟਿਵ ਕੰਪੋਨੈਂਟ ਸੈਕਟਰ ਲਈ, ਜਿੱਥੇ ਉੱਚ-ਗਰੇਡ ਸਟੀਲ ਦੀ ਮੰਗ ਲਗਾਤਾਰ ਵੱਧ ਰਹੀ ਹੈ, ਨੂੰ ਵੱਡੇ ਪ ੱਧਰ ’ਤੇ ਮਜ਼ਬੂਤ ਕਰੇਗਾ ।’’ ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਟ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਧਾਤੂ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ, ਮੁੱਲ ਵਾਧਾ, ਰੁਜ਼ਗਾਰ ਪੈਦਾ ਕਰਨ ਅਤੇ ਟਿਕਾਊ ਨਿਰਮਾਣ ਨੂੰ ਉਤਸ਼ਾਹਿਤ ਕਰਨ ’ਤੇ ਅਧਾਰਤ ਹੈ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸੂਬੇ ਦੇ ਮਜ਼ਬੂਤ ਉਦਯੋਗਿਕ ਅਧਾਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਰਣਨੀਤਕ ਲੌਜਿਸਟਿਕਲ ਲਾਭਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਸਾਡੇ ਮਾਣਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਜਲਦ ਹੀ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣ ਜਾਵੇਗਾ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ