Friday, January 23, 2026
BREAKING NEWS
ਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

January 23, 2026 08:43 PM
SehajTimes

ਭਗਵੰਤ ਮਾਨ ਸਰਕਾਰ ਵੱਲੋਂ ਯੂਨੀਵਰਸਲ ਹੈਲਥ ਕਾਰਡ ਸਕੀਮ ਦੀ ਸ਼ੁਰੂਆਤ ਨਾਲ 820 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਕੀਤੇ ਸੂਚੀਬੱਧ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਸਭ ਤੋਂ ਗਰੀਬ ਪਰਿਵਾਰ ਵੀ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲਾਂ ਤੱਕ ਕਰ ਸਕਦੇ ਹਨ ਪਹੁੰਚ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਰਜਿਸਟੇ੍ਸ਼ਨ ਮੁਹਿੰਮ ਦੀ ਕੀਤੀ ਸ਼ੁਰੂਆਤ


ਚੰਡੀਗੜ੍ਹ : ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ।

ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ। ਹਸਪਤਾਲ ਵਿੱਚ ਦਾਖਲ ਹੋਣ ’ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦ ਰਹਿਤ ਹੋ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਜਦੋਂ ਯੋਗਤਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ, ਜੋ ਕਿ ਦੇਸ਼ ਲਈ ਇੱਕ ਨਵੀਂ ਉਦਾਹਰਣ ਹੈ। ਹੁਣ ਤੱਕ 850 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਲਦੀ ਹੀ ਹੋਰ ਹਸਪਤਾਲ ਵੀ ਸ਼ਾਮਿਲ ਕੀਤੇ ਜਾਣਗੇ।

ਇਸ ਯੋਜਨਾ ਤਹਿਤ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਹਨ (ਪਿਛਲੇ 1600 ਤੋਂ ਵੱਧ), ਜਿਸ ਵਿੱਚ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ।

ਹਸਪਤਾਲ ਦੇ ਖਰਚਿਆਂ ਦੇ ਨਾਲ ਡਾਇਗਨੌਸਟਿਕ ਸੇਵਾਵਾਂ ਵੀ ਸ਼ਾਮਿਲ ਹਨ। ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫਤ ਇਲਾਜ ਕਰਵਾ ਸਕਦਾ ਹੈ। ਹਸਪਤਾਲਾਂ ਨੂੰ ਇਲਾਜ ਦੇ 15 ਦਿਨਾਂ ਦੇ ਅੰਦਰ ਭੁਗਤਾਨ ਪ੍ਰਾਪਤ ਹੋ ਜਾਵੇਗਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।

ਪਠਾਨਕੋਟ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰੋ ਸਲਾਮ, ਭੋਆ ਅਤੇ ਗੋਬਿੰਦਸਰ ਵਿੱਚ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 14 ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਜੋੜਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਬਣਾਉਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਇਹ ਕਾਰਡ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਬਣਾਏ ਜਾਣਗੇ। ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਿਤਾ ਜਾਂ ਮਾਤਾ ਦੇ ਵੋਟਰ ਕਾਰਡ ਦੀ ਲੋੜ ਹੋਵੇਗੀ। ਕੈਬਨਿਟ ਮੰਤਰੀ ਨੇ ਨਿੱਜੀ ਤੌਰ ’ਤੇ ਗੋਬਿੰਦਸਰ ਪਿੰਡ ਦੇ ਵਸਨੀਕ ਪ੍ਰਦੀਪ ਕੁਮਾਰ, ਜੋ ਇੱਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ, ਨੂੰ ਉਸਦੇ ਘਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਸੌਂਪਿਆ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਹਨੇਵਾਲ ਦੇ ਪਿੰਡ ਮਾਨਗੜ੍ਹ ਵਿਖੇ ’ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨ ਸਬੰਧੀ ਲਗਾਏ ਗਏ ਕੈਂਪ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਸਿਹਤ ਕੇਂਦਰ ਖੋਲ੍ਹੇ ਸਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਸਥਾਪਤ ਕੀਤੇ ਹਨ ਅਤੇ 500 ਹੋਰ ਨਿਰਮਾਣ ਅਧੀਨ ਹਨ। ਇਸਦੇ ਨਾਲ ਹੀ ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ 2,500 ’ਪਿੰਡ ਕਲੀਨਿਕ’ ਖੋਲ੍ਹੇ ਜਾਣਗੇ।

ਇਸ ਪਹਿਲ ਦੇ ਦਾਇਰੇ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਪੰਜਾਬ ਦਾ ਹਰੇਕ ਮੂਲ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਿਲ ਕੀਤੇ ਜਾਣਗੇ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਦਿਆਂ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਗਰੀਬ ਤੋਂ ਗਰੀਬ ਵੀ ਨਿੱਜੀ ਹਸਪਤਾਲਾਂ ਤੋਂ ਵਧੀਆ ਇਲਾਜ ਸਹੂਲਤਾਂ ਪ੍ਰਾਪਤ ਕਰ ਸਕੇਗਾ।

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਗਈ।

Have something to say? Post your comment

 

More in Chandigarh

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

'ਯੁੱਧ ਨਸ਼ਿਆਂ ਵਿਰੁੱਧ’ ਦੇ 328ਵੇਂ ਦਿਨ ਪੰਜਾਬ ਪੁਲਿਸ ਵੱਲੋਂ 170 ਨਸ਼ਾ ਤਸਕਰ ਕਾਬੂ

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

ਜਾਅਲੀ ਰੈਂਟ ਐਗਰੀਮੈਂਟ ਮਾਮਲਾ: ਡੇਰਾਬੱਸੀ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਕੇਸ ਦਰਜ

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ