ਪੰਜਾਬ ਦੇ ਕਰੋੜਾਂ ਲੋਕ ਲੈਣਗੇ ਮਾਨ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਦਾ ਲਾਭ
ਅੰਮ੍ਰਿਤਸਰ, (ਜਗਤਾਰ ਮਾਹਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਵੱਡਾ ਇਤਿਹਾਸਿਕ ਫੈਸਲਾ ਹੈ, ਜਿਸ ਨਾਲ ਸੂਬੇ ਵਿੱਚ ਰਹਿ ਰਹੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਤੋਂ ਕਰਵਾ ਸਕਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਹਲਕੇ ਦੇ ਇੱਕ ਪ੍ਰੋਗਰਾਮ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਸੰਸਥਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਨੂੰ ਝੂਠੇ ਲਾਰਿਆਂ ਵਿੱਚ ਉਲਝਾਈ ਰੱਖਿਆ।ਉਨਾਂ ਕਿਹਾ ਕਿ ਮਾਨ ਸਰਕਾਰ ਦੇ ਇਹ ਫੈਸਲੇ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਲੋਕਾਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕਰ ਰਹੇ ਹਨ।

ਹਲਕਾ ਇੰਚਾਰਜ ਸੋਨੀਆ ਮਾਨ ਨੇ ਦੱਸਿਆ ਕਿ ਇਸ ਕਾਰਡ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਆਮਦਨ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ।"
ਉਨਾਂ ਕਿਹਾ ਕਿ ਲਾਭਪਾਤਰੀ ਬਿਨਾਂ ਕਿਸੇ ਪੈਸੇ ਤੋਂ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜਨਾ ਵਿੱਚ ਕੀਮੋਥੈਰੇਪੀ, ਡਿਲੀਵਰੀ, ਦਿਲ ਦਾ ਇਲਾਜ਼, ਡਾਇਲਸਿਸ, ਹੱਡੀਆਂ ਦਾ ਇਲਾਜ਼, ਜੱਚਾ-ਬੱਚਾ ਅਤੇ ਸਾਰੀਆਂ ਕਿਸਮਾਂ ਦੀਆਂ ਸਰਜਰੀਆਂ ਵੀ ਸ਼ਾਮਲ ਹਨ। ਇਹ ਯੋਜਨਾ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ। ਇਸ ਸਕੀਮ ‘ਚ ਸਰਕਾਰੀ ਮੁਲਾਜ਼ਮ, ਪੈਨਸ਼ਨਰ ਵੀ ਸ਼ਾਮਿਲ ਹੋਣਗੇ।