Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

January 23, 2026 10:20 PM
SehajTimes

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਦਾ ਸੌਂਪਿਆ ਗਿਆ ਸੀ ਕੰਮ : ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ

ਹੁਸ਼ਿਆਰਪੁਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਮਿੱਥ ਕੇ ਅੱਤਵਾਦੀ ਹਮਲਾ ਕਰਨ ਲਈ ਵਰਤਿਆ ਜਾਣਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਹੁਸ਼ਿਆਰਪੁਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸੰਦੀਪ ਮਲਿਕ ਨੇ ਕਿਹਾ ਕਿ ਖੁਫੀਆ ਕਾਰਵਾਈ ਵਿੱਚ, ਹੁਸ਼ਿਆਰਪੁਰ ਪੁਲਿਸ ਅਤੇ ਸੀਆਈ ਜਲੰਧਰ ਦੀਆਂ ਟੀਮਾਂ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ-ਅਧਾਰਤ ਆਈਈਡੀ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।

ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਨੇ ਇੱਕ ਮਾਡਿਊਲ ਸਥਾਪਤ ਕੀਤਾ ਸੀ, ਜਿਸਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3), ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1ਬੀ)(ਏ) ਅਤੇ ਭਾਰਤੀ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 11 ਮਿਤੀ 23/01/2026 ਦਰਜ ਕੀਤੀ ਗਈ ਹੈ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ