ਸੰਦੌੜ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਪੀ ਐਚ ਸੀ ਫਤਿਹਗੜ੍ਹ ਪੰਜਗਰਾਈਆਂ ਵਿਖੇ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਕਰਮਚਾਰੀਆ ਅਤੇ ਲੋਕਾਂ ਤੋਂ ਪ੍ਰਣ ਕਰਵਾਇਆ ਆਪਣੇ ਦੇਸ਼ ਦੇ ਲੋਕਤੰਤਰ ਦੀ ਸ਼ਕਤੀ ਵਿੱਚ ਵਾਧਾ ਕਰਨ ਲਈ ਆਪਣੀ ਵੋਟ ਦੀ ਵਰਤੋਂ ਕਰਨ। ਤਾਂ ਜੋ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖੀਆਂ ਜਾਣ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਹੋ ਸਕਣ ਤੇ ਆਮ ਲੋਕ ਨਿੱਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਭੇਦਭਾਵ ਤੋਂ ਉੱਪਰ ਉੱਠ ਕੇ ਨਿਰਪੱਖ ਦੇਸ਼ ਲਈ ਅਗਾਂਹਵਧੂ ਸੋਚ ਦੀ ਚੋਣ ਕਰਨ। ਇਸਤੋਂ ਇਲਾਵਾ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਵੋਟ ਦੇ ਹੱਕ ਦੀ ਵਰਤੋਂ ਕਰਨ। ਇਸ ਮੌਕੇ ਹਰਪ੍ਰੀਤ ਕੌਰ ਬੀ. ਈ ਈ, ਰਾਜੇਸ਼ ਰਿਖੀ, ਗੁਰਮੀਤ ਕੌਰ, ਰੁਪਿੰਦਰ ਕੌਰ, ਪ੍ਰਵੀਨ ਖਾਤੂੰਨ ਸਮੇਤ ਸਮੂਹ ਸਟਾਫ ਹਾਜ਼ਰ ਸੀ