Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

January 24, 2026 10:06 PM
SehajTimes

ਸਾਲ 2025 ਵਿੱਚ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਮਨੀ

ਚੰਡੀਗੜ੍ਹ/ਅੰਮ੍ਰਿਤਸਰ, (ਜਗਤਾਰ ਮਾਹਲਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ02 ਈਟੀ 8857 ਹੈ,ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ’ਤੇ ਗੰਭੀਰ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਉਲੀਕ ਰਹੇ ਸਨ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋੜੀਂਦੇ ਅਪਰਾਧੀ ਮਨੀ ਅਤੇ ਉਸਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਅਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ , ਜਿਸ ’ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਦੋਂ ਘੇਰ ਲਿਆ ਜਦੋਂ ਉਹ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ’ਤੇ ਪਿੰਡ ਮੁਰਾਦਪੁਰਾ ਵੱਲ ਜਾ ਰਹੇ ਸਨ।

ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਨੀ, ਅਕਤੂਬਰ 2025 ਵਿੱਚ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਦਰਜ ਕੀਤੇ ਗਏ ਅਸਲਾ ਐਕਟ ਦੇ ਮਾਮਲੇ ਵਿੱਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਅਗਲੇ-ਪਿਛਲੇ ਸਬੰਧ , ਜਿਸ ਵਿੱਚ ਸਰਹੱਦ ਪਾਰ ਦੇ ਸੰਭਾਵੀ ਸੰਪਰਕ ਵੀ ਸ਼ਾਮਲ ਹਨ, ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਐਕਟ ਦੀ ਧਾਰਾ 61(2) ਦੇ ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 4 ਮਿਤੀ 23-01-2026 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ