ਸੁਨਾਮ : ਭਾਜਪਾ ਜਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆਂ ਕਿ ਹਲਕਾ ਸੁਨਾਮ, ਦਿੜ੍ਹਬਾ ਅਤੇ ਲਹਿਰਾ ਦੇ ਨਿਵਾਸੀਆਂ ਲਈ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਇੱਕ ਵੱਡੀ ਵਿਕਾਸ ਦੀ ਸੌਗਾਤ ਦਿੱਤੀ ਗਈ ਹੈ। ₹24.50 ਕਰੋੜ ਦੀ ਲਾਗਤ ਨਾਲ ਸੁਨਾਮ–ਛਾਜਲੀ–ਲਹਿਰਾ–ਜਾਖਲ ਸੜਕ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਜਲਦ ਤਿਆਰ ਕੀਤਾ ਜਾ ਰਿਹਾ ਹੈ।
ਦਾਮਨ ਬਾਜਵਾ ਨੇ ਕਿਹਾ ਕਿ ਇਹ ਸੜਕ ਪ੍ਰੋਜੈਕਟ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ। ਸੜਕ ਦੀ ਮਾੜੀ ਹਾਲਤ ਕਾਰਨ ਆਮ ਲੋਕਾਂ, ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਮਰੀਜ਼ਾਂ ਨੂੰ ਰੋਜ਼ਾਨਾ ਜੀਵਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਸੀ।
ਦਾਮਨ ਬਾਜਵਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਸਭ ਤੋਂ ਅਹੰਕਾਰਪੂਰਨ ਗੱਲ ਇਹ ਹੈ ਕਿ ਇਸ ਦੀ ਪੂਰੀ ਲਾਗਤ ਕੇਂਦਰ ਸਰਕਾਰ ਵੱਲੋਂ NHAI ਦੇ ਜ਼ਰੀਏ ਉਠਾਈ ਜਾ ਰਹੀ ਹੈ, ਇਹ ਕੇਂਦਰ ਸਰਕਾਰ ਦੀ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸੁਨਾਮ–ਜਾਖਲ ਸੜਕ ਦੇ ਬਣਨ ਨਾਲ ਇਲਾਕੇ ਦੀ ਕਨੈਕਟੀਵਿਟੀ ਮਜ਼ਬੂਤ ਹੋਵੇਗੀ, ਕਿਸਾਨਾਂ ਅਤੇ ਵਪਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਆਮ ਲੋਕਾਂ ਲਈ ਯਾਤਰਾ ਹੋਰ ਸੁਰੱਖਿਅਤ ਤੇ ਸੁਗਮ ਬਣੇਗੀ।
ਇਸ ਮਹੱਤਵਪੂਰਨ ਵਿਕਾਸੀ ਕਦਮ ਲਈ ਦਾਮਨ ਬਾਜਵਾ ਵੱਲੋਂ ਕੇਂਦਰ ਸਰਕਾਰ ਅਤੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕੀਤਾ ਗਿਆ।