Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Malwa

ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨਾਲ ਧੋਖਾ : ਸੈਣੀ 

January 25, 2026 08:11 PM
ਦਰਸ਼ਨ ਸਿੰਘ ਚੌਹਾਨ

ਆਯੂਸ਼ਮਾਨ ਦਾ ਹਿੱਸਾ ਪਾਉਣ ਚ ਨਕਾਮ ਰਹੀ ਸੂਬਾ ਸਰਕਾਰ 

ਸੁਨਾਮ : ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਸੂਬਾਈ ਬੁਲਾਰੇ  ਡਾਕਟਰ ਜਗਮਹਿੰਦਰ ਸੈਣੀ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਜਨਤਾ ਦੇ ਉਕਤ ਯੋਜਨਾ ਲਈ ਬਜ਼ਟ ਸਪਸ਼ਟ ਕਰੇ ਕਿ ਕਿੰਨਾ ਪੈਸਾ ਲੋਕਾਂ ਦੇ ਇਲਾਜ ਲਈ ਰੱਖਿਆ ਗਿਆ ਹੈ। ਭਾਜਪਾ ਆਗੂ ਡਾਕਟਰ ਜਗਮਹਿੰਦਰ ਸੈਣੀ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਪ੍ਰਤੀ ਸਾਲ 10 ਲੱਖ ਰੁਪਏ ਤੱਕ ਮੁਫ਼ਤ ਡਾਕਟਰੀ ਇਲਾਜ ਦਾ ਵਾਅਦਾ ਕੀਤਾ ਹੈ, ਲੇਕਿਨ ਅਸਲ ਵਿੱਚ ਉਨ੍ਹਾਂ ਨੇ ਸਿਰਫ਼ 1 ਲੱਖ ਰੁਪਏ ਤੱਕ ਦਾ ਬੀਮਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬੀਆਂ ਨੂੰ ਆਕਰਸ਼ਿਤ ਕਰਨ ਲਈ ਪ੍ਰਚਾਰ ਦਾ ਤਰੀਕਾ ਵਰਤਿਆ ਜਾ ਰਿਹਾ ਹੈ। ਅਸਲ ਵਿੱਚ ਪੰਜਾਬ ਸਰਕਾਰ ਨੇ ਸਿਹਤ ਖੇਤਰ ਲਈ ਆਪਣੇ ਬਜਟ ਵਿੱਚ 761 ਕਰੋੜ ਰੁਪਏ ਰੱਖੇ ਹਨ, ਪਰ ਕਿਸੇ ਨੂੰ ਵੀ ਮੈਡੀਕਲ ਕਵਰੇਜ ਦਾ ਲਾਭ ਨਹੀਂ ਦਿੱਤਾ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਪਣੇ ਹਿੱਸੇ ਦੇ 200 ਕਰੋੜ ਰੁਪਏ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੀ ਹੈ। ਇਸ ਕਾਰਨ ਇਹ ਯੋਜਨਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਇਸ ਯੋਜਨਾ ਨੂੰ ਲਾਗੂ ਕਰਨ ਲਈ 1200 ਕਰੋੜ ਰੁਪਏ ਖਰਚ ਕਰਨ ਦਾ ਦਾਅਵਾ ਕਰ ਰਹੀ ਹੈ, ਇਸ ਲਈ ਇਹ ਯੋਜਨਾ ਪ੍ਰਤੀ ਵਿਅਕਤੀ ਸਿਰਫ਼ 1 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਯੋਜਨਾ ਰਾਹੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਡੇਟਾ ਇਕੱਠਾ ਕਰਨ ਤੋਂ ਇਲਾਵਾ ਕੁੱਝ ਨਹੀਂ ਕਰ ਰਹੀ। ਪੰਜਾਬ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦੇ ਵਾਅਦੇ ਦੇ ਬਾਵਜੂਦ, ਇੱਕ ਵੀ ਨਹੀਂ ਖੋਲ੍ਹਿਆ ਗਿਆ ਹੈ। ਇਸ ਸਾਲ ਚੁਣੇ ਗਏ ਡਾਕਟਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਹਨ । ਉਨ੍ਹਾਂ ਆਖਿਆ ਕਿ ਸਰਕਾਰ ਨੂੰ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਇਲਾਜ ਲਈ ਪ੍ਰਾਈਵੇਟ ਡਾਕਟਰਾਂ ਨੂੰ ਪ੍ਰਤੀ ਮਰੀਜ਼ 100 ਰੁਪਏ ਦੇਣ ਦਾ ਸ਼ਰਮਨਾਕ ਮਾਣ ਪ੍ਰਾਪਤ ਹੋਇਆ ਹੈ।

Have something to say? Post your comment