Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ੀ ਅਪਾਰਟਮੈਂਟ ਵਿੱਚ 98 ਲੱਖ ਦੇ ਵਿਕਾਸ ਕਾਰਜ ਸ਼ੁਰੂ, ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਪ੍ਰਭਜੋਤ ਕੌਰ ਨੇ ਟੱਕ ਲਾ ਕੇ ਕੀਤੀ ਸ਼ੁਰੂਆਤ

January 25, 2026 11:39 PM
SehajTimes

ਮੋਹਾਲੀ : ਰਿਸ਼ੀ ਅਪਾਰਟਮੈਂਟ, ਸੈਕਟਰ 70 ਮੋਹਾਲੀ ਵਿਖੇ ਤਕਰੀਬਨ 98 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤੀ ਗਈ। ਇਹ ਰਾਸ਼ੀ ਸਥਾਨਕ ਕੌਂਸਲਰ ਸ੍ਰੀ ਸੁਖਦੇਵ ਸਿੰਘ ਪਟਵਾਰੀ ਦੇ ਸੰਨ 2022 ਤੋਂ ਲਗਾਤਾਰ ਕੀਤੇ ਗਏ ਯਤਨਾਂ ਸਦਕਾ ਸਰਕਾਰ ਵੱਲੋਂ ਪਾਸ ਕੀਤੀ ਗਈ ਹੈ, ਜਿਸ ਨਾਲ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਮੋਹਾਲੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਜਿਨ੍ਹਾਂ ਨੇ ਰਿਸ਼ੀ ਅਪਾਰਟਮੈਂਟ ਵਿੱਚ ਲੱਗ ਰਹੇ ਜਿੰਮ ਲਈ ਪੰਜ ਲੱਖ ਦੀ ਰਾਸ਼ੀ ਸਰਕਾਰ ਤੋਂ ਮਨਜ਼ੂਰ ਕਰਵਾਈ।

ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿੱਚ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ ਅਤੇ ਸਰਕਾਰ ਦਾ ਮੁੱਖ ਟੀਚਾ ਹੈ ਕਿ ਸ਼ਹਿਰ ਦੀ ਹਰ ਸੁਸਾਇਟੀ ਨੂੰ ਬੁਨਿਆਦੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਸ਼ਹਿਰ ਦੀਆਂ ਸੁਸਾਇਟੀਆਂ ਅੰਦਰ ਬੁਨਿਆਦੀ ਢਾਂਚੇ ਦਾ ਵਿਕਾਸ ਲੋਕਾਂ ਦੀ ਜੀਵਨ ਸ਼ੈਲੀ ਨੂੰ ਬਿਹਤਰ ਬਣਾਉਂਦਾ ਹੈ ਅਤੇ ਸਰਕਾਰ ਲੋਕ-ਪੱਖੀ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ।

ਇਸ ਮੌਕੇ ਵਾਰਡ ਨੰਬਰ 34 ਤੋਂ ਕੌਂਸਲਰ ਸ੍ਰੀ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਹ ਆਪਣੇ ਵਾਰਡ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਰਿਸ਼ੀ ਅਪਾਰਟਮੈਂਟ ਦੇ ਵਿਕਾਸ ਲਈ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ 98 ਲੱਖ ਰੁਪਏ ਦੇ ਵਿਕਾਸ ਕਾਰਜ ਰਿਹਾਇਸ਼ੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨਗੇ।
ਇਸ ਸਮਾਗਮ ਦੌਰਾਨ ਰਿਸ਼ੀ ਅਪਾਰਟਮੈਂਟ ਓਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਧਾਇਕ ਕੁਲਵੰਤ ਸਿੰਘ, ਚੇਅਰਪਰਸਨ ਪ੍ਰਭਜੋਤ ਕੌਰ ਅਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਸ੍ਰੀ ਸੱਤਪਾਲ ਘੁੰਮਣ ਨੇ ਬਹੁਤ ਵਧੀਆ ਢੰਗ ਨਾਲ ਨਿਭਾਈ ।

ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਿਸ਼ੀ ਸੁਸਾਇਟੀ ਦੇ ਲੋਕ ਸ ਕੁਲਵੰਤ ਸਿੰਘ ਦੇ ਧੰਨਵਾਦੀ ਰਹਿਣਗੇ।
ਇਸ ਮੌਕੇ ਮੀਤ ਪ੍ਰਧਾਨ ਇੰਦਰਾਵਤੀ ਚੋਬੇ, ਜਨਰਲ ਸਕੱਤਰ ਪੁਨੀਤ ਭਾਰਦਵਾਜ, ਖ਼ਜ਼ਾਨਚੀ ਸੁਨੀਤਾ ਰੀਨ, ਵੈਲਫੇਅਰ ਸਕੱਤਰ ਸੁਨੀਤਾ ਟਿੱਕੂ, ਜੁਆਇੰਟ ਸਕੱਤਰ ਤਜਿੰਦਰ ਸਿੰਘ ਕੁਲਾਰ ਤੋਂ ਇਲਾਵਾ ਕਮਲਜੀਤ ਕੌਰ, ਸਿੰਮੀ ਬਖਸ਼ੀ, ਜਸਬੀਰ ਸਿੰਘ ਪੂਨੀਆ, ਰੂਪਿੰਦਰ ਸਿੰਘ ਸਰਾਓ,ਸਵਰਨਜੀਤ ਸ਼ਰਮਾ, ਸ਼ਰਦ ਭੱਟ ਸਮੇਤ ਵੱਡੀ ਗਿਣਤੀ ਵਿੱਚ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀ ਹਾਜ਼ਰ ਸਨ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ