Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

January 26, 2026 12:09 AM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ ਸ਼ਾਨਦਾਰ ਸੁਮੇਲ ਵੀ ਹੈ।

ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ।

ਸ. ਸੰਧਵਾਂ ਨੇ ਵਾਰਾਣਸੀ ਦੀ ਪਵਿੱਤਰ ਧਰਤੀ ਬਾਰੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾਣੀ ਰਾਹੀਂ ਸੱਚ ਦਾ ਮਾਰਗ ਦਿਖਾਇਆ ਸੀ।

ਇਸ ਦੌਰਾਨ ਸਪੀਕਰ ਸੰਧਵਾਂ ਨੇ ’ਬੇਗਮਪੁਰਾ’ ਦਾ ਸੰਕਲਪ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪਵਿੱਤਰ ਜਨਮ ਸਥਾਨ, ਸੀਰ ਗੋਵਰਧਨਪੁਰ ਵਿਖੇ ਵੀ ਮੱਥਾ ਟੇਕਿਆ। ‘ਬੇਗ਼ਮਪੁਰਾ’ ਤੋਂ ਭਗਤ ਰਵਿਦਾਸ ਜੀ ਦਾ ਭਾਵ ਸੀ ਉਹ ਥਾਂ ਜਿੱਥੇ ਕੋਈ ਗ਼ਮ ਜਾਂ ਦੁੱਖ ਨਾ ਹੋਵੇ, ਕੋਈ ਭੇਦਭਾਵ ਅਤੇ ਕੋਈ ਅਨਿਆਂ ਨਾ ਹੋਵੇ। ਆਓ ਅਸੀਂ ਉਨ੍ਹਾਂ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦਾ ਯਤਨ ਕਰੀਏ ਅਤੇ ਜਾਤ-ਪਾਤ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਵਧਾਈਏ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ