Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

January 26, 2026 12:15 AM
SehajTimes

ਗੜ੍ਹਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹੁਣ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ।

ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ।

ਇਸ ਮੌਕੇ ਸੀਨੀਅਰ ਆਗੂ, ਬਲਾਕ ਅਤੇ ਪਿੰਡ ਪੱਧਰ ਦੇ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ