Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

January 26, 2026 12:21 AM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ ਲਿਆ।

ਉਨ੍ਹਾਂ ਨੇ ਲਿੰਕ ਸੜਕਾਂ ਅਤੇ ਪਲਾਨ ਰੋਡਜ਼ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਸਭ ਤੋਂ ਵਧੀਆ ਸੜਕੀ ਨੈੱਟਵਰਕ ਪ੍ਰਦਾਨ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ, ਜਿਸ ਨਾਲ ਹਰੇਕ ਨਾਗਰਿਕ ਦਾ ਜੀਵਨ ਸੁਖਾਲਾ ਹੋਵੇਗਾ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਮੌਸਮ ਅਨੁਕੂਲ ਹੁੰਦਾ ਹੈ ਤਾਂ ਬਿਟੂਮਿਨਸ ਨਾਲ ਸਬੰਧਤ ਸਾਰੇ ਕਾਰਜ ਵੀ ਜਲਦ ਤੋਂ ਜਲਦ ਨੇਪਰੇ ਚਾੜ੍ਹੇ ਜਾਣ।

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਤ ਵਿੱਤੀ ਅਤੇ ਭੌਤਿਕ (ਫਿਜ਼ੀਕਲ) ਟੀਚਿਆਂ ਦੀ ਪ੍ਰਾਪਤੀ ਲਈ ਠੋਸ ਯਤਨ ਕੀਤੇ ਜਾਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਠੇਕੇਦਾਰਾਂ ਦੇ ਬਿੱਲ 20 ਮਾਰਚ, 2026 ਤੱਕ ਪੇਸ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਇਨ੍ਹਾਂ ਦੇ ਨਿਬੇੜੇ ਵਿੱਚ ਕੋਈ ਦੇਰੀ ਜਾਂ ਮੁਸ਼ਕਲ ਦਰਪੇਸ਼ ਨਾ ਆਵੇ।

ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਅਨਿਲ ਗੁਪਤਾ ਅਤੇ ਪੀ.ਡਬਲਯੂ.ਡੀ. ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ