ਅੰਮ੍ਰਿਤਸਰ, (ਮਾਹਲਾ) : ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਅਦਿੱਤਿਆ ਵਾਰੀਅਰ ਐਸ.ਪੀ (ਡੀ) ਜੀ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਅਸਲੇ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਦੋਸ਼ੀ:
1. ਯੁੱਧਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਣੀਕੇ, ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ
ਬ੍ਰਾਮਦਗੀ:
1. ਇੱਕ ਵਿਦੇਸ਼ੀ ਪਿਸਤੌਲ PX5 ਸ਼ਟੋਰਮ .30 ਬੋਰ
2. ਇੱਕ ਮੈਗਜ਼ੀਨ
ਜੋ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਯੁੱਧ ਵੀਰ ਸਿੰਘ ਅਤੇ ਨਰੇਸ਼ ਕੁਮਾਰ ਉਰਫ ਮਨੀ ਪਾਕਿਸਤਾਨੀ ਸਮੱਗਲਰਾਂ ਦੇ ਲੰਿਕ ਵਿੱਚ ਹਨ ਅਤੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਹਾਸਲ ਕਰਕੇ ਪਾਕਿਸਤਾਨੀ ਸਮੱਗਲਰਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਗੇ ਪਹੁੰਚਾਉਂਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆ ਪਿੰਡ ਡੰਡੇ ਨੇੜੇ ਨਹਿਰ ਦੇ ਨਾਲ-ਨਾਲ ਬਣੇ ਕੱਚੇ ਰਸਤੇ ਤੋਂ ਯੁੱਧ ਵੀਰ ਸਿੰਘ ਨੂੰ ਇੱਕ PX5 ਸ਼ਟੋਰਮ ਵਿਦੇਸ਼ੀ ਪਿਸਤੌਲ (.30 ਬੋਰ) ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰਬਰ 30 ਮਿਤੀ 25.01.2026 ਜੁਰਮ 25(8)/54/59 ਅਸਲਾ ਐਕਟ ਅਤੇ 61(2) ਬੀ.ਐਨ.ਐਸ ਤਹਿਤ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਗ੍ਰਿਫ਼ਤਾਰ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਨਜਾਇਜ਼ ਅਸਲੇ ਦੇ ਸਰੋਤਾਂ ਸਬੰਧੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।