ਸੁਨਾਮ : ਵੀਹਵੀਂ ਸਦੀ ਦੀ ਮਹਾਨ ਸ਼ਖਸ਼ੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਵਿੱਚ ਮਸਤੂਆਣਾ ਸਾਹਿਬ ਵਿਖੇ 30, 31 ਜਨਵਰੀ ਅਤੇ 1 ਫਰਵਰੀ 2026 ਨੂੰ ਮਨਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਪੱਤਰ ਦਿੰਦੇ ਹੋਏ ਕੌਂਸਲ ਦੇ ਨੁਮਾਇੰਦੇ ਅਤੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਤਿਆਰ ਕੀਤੇ ਗਏ ਕਲੰਡਰ ਨੂੰ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਜੀ ਦਮਦਮਾ ਸਾਹਿਬ, ਸਕੱਤਰ ਜਸਵੰਤ ਸਿੰਘ ਖਹਿਰਾ , ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਗੋਪੀ ਅਤੇ ਦਾਸ ਸਤਨਾਮ ਸਿੰਘ ਦਮਦਮੀ ਮੌਜੂਦ ਸਨ।