Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

January 27, 2026 11:39 PM
SehajTimes

 

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।

ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਅੱਠ ਕੈਡਿਟਾਂ ਨੇ ਐਨਡੀਏ ਦੇ 155ਵੇਂ ਕੋਰਸ ਲਈ ਚੋਣ ਹੋਈ ਹੈ, ਜਿਨ੍ਹਾਂ ਵਿੱਚ ਲੁਧਿਆਣਾ ਤੋਂ ਵਿਸ਼ਵਰੂਪ ਸਿੰਘ ਗਰੇਵਾਲ ਅਤੇ ਭਾਸਕਰ ਜੈਨ,ਪਟਿਆਲਾ ਤੋਂ ਅਪਾਰਦੀਪ ਸਿੰਘ ਸਾਹਨੀ, ਪਠਾਨਕੋਟ ਤੋਂ ਪਰਮਦੀਪ ਸਿੰਘ, ਬਠਿੰਡਾ ਤੋਂ ਰੇਹਾਨ ਯਾਦਵ, ਸੰਗਰੂਰ ਤੋਂ ਸੁਖਪ੍ਰੀਤ ਸਿੰਘ, ਜਲੰਧਰ ਤੋਂ ਪ੍ਰਿੰਸ ਕੁਮਾਰ ਦੂਬੇ ਅਤੇ ਸ਼ੌਰਿਆ ਵਰਧਨ ਸਿੰਘ ਸ਼ਾਮਲ ਹਨ। ਰੋਪੜ ਜ਼ਿਲ੍ਹੇ ਦੇ ਕੈਡਿਟ ਗੁਰਕੀਰਤ ਸਿੰਘ ਦੀ ਇੰਡੀਅਨ ਨੇਵਲ ਅਕੈਡਮੀ (ਆਈਐਨਏ) ਦੇ 117ਵੇਂ ਕੋਰਸ ਵਿੱਚ ਸਿਲੈਕਸ਼ਨ ਹੋਈ ਹੈ। ਇਸ ਤੋਂ ਇਲਾਵਾ, ਬਠਿੰਡਾ ਦੇ ਗੁਰਨੂਰ ਸਿੰਘ ਦੀ ਮਿਲਟਰੀ ਕਾਲਜ ਆਫ਼ ਇਲੈਕਟ੍ਰਾਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ (ਐਮਸੀਈਐਮਈ) ਸਿਕੰਦਰਾਬਾਦ ਵਿਖੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਵਿੱਚ ਚੋਣ ਹੋਈ ਹੈ , ਜਦੋਂ ਕਿ ਜਲੰਧਰ ਦਾ ਆਕਾਸ਼ ਸਿੰਘ ਕੁਸ਼ਵਾਹਾ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਮਿਲਟਰੀ ਕਾਲਜ ਆਫ਼ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ (ਐਮਸੀਟੀਈ) ਮਹੂ ਵਿਖੇ ਸੀਟੀਡਬਲਯੂ ਵਿੱਚ ਸ਼ਾਮਲ ਹੋਏ। ਗੁਰਨੂਰ ਸਿੰਘ ਨੇ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਦੇਸ਼ ਭਰ ਵਿੱਚੋਂ 15ਵਾਂ ਰੈਂਕ ਪ੍ਰਾਪਤ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ