ਅਜਨਾਲਾ, ( ਦਵਿੰਦਰ ਕੁਮਾਰ ਪੁਰੀ) : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ 2.0 ਪਿੰਡਾਂ ਦੇ ਪਹਿਰੇਦਾਰ ਤਹਿਤ ਅਜਨਾਲਾ ਵਿਖੇ ਨਸ਼ਿਆਂ ਵਿਰੁੱਧ ਯਾਤਰਾ ਕੱਢੀ ਗਈ ਇਸ ਯਾਤਰਾ ਦੀ ਅਗਵਾਈ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾਂ ਦਾ ਵੀ ਖਾਤਮਾ ਕਰੇਗੀ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਠਾਣ ਲਿਆ ਹੈ ਕਿ ਪੰਜਾਬ ਵਿੱਚ ਨਾ ਤਾਂ ਨਸ਼ਾ ਰਹਿਣ ਦੇਣਾ ਹੈ ਅਤੇ ਨਾ ਹੀ ਗੈਂਗਸਟਰਾਂ ਨੂੰ ਰਹਿਨ ਦੇਣਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਇਹਨਾਂ ਯਾਤਰਾ ਵਿੱਚ ਲੋਕਾਂ ਵੱਲੋਂ ਭਰਵਾ ਹੁੰਗਾਰਾ ਦੇਖਣ ਨੂੰ ਮਿਲਿਆ |ਪਿਛਲੇ 10 ਤੋਂ 15 ਦਿਨਾਂ ਤੋਂ ਲਗਾਤਾਰ ਪੂਰੇ ਪੰਜਾਬ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਯਾਤਰਾਵਾਂ ਲਗਾਤਾਰ ਕੱਢੀਆਂ ਜਾ ਰਹੀਆਂ ਹਨ ਜਿਸ ਕਰਕੇ ਨਸ਼ੇ ਨੂੰ ਕਾਫੀ ਹੱਦ ਤੱਕ ਠਲ ਪਾਈ ਜਾ ਸਕੇ ਅਤੇ ਇਹਨੂੰ ਜੜੋਂ ਖਤਮ ਕੀਤਾ ਜਾ ਸਕੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ‘ਪਿੰਡ ਦੇ ਪਹਿਰੇਦਾਰ’ ਦੀ ਸ਼ੁਰੂਆਤ ਹੋ ਚੁੱਕੀ ਹੈ।
ਧਾਲੀਵਾਲ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਪੰਜਾਬ ਦੇ ਲਗਭਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਸਰਕਾਰ ਵੱਲੋਂ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਜਤਾਇਆ ਕਿ ਪਰਮਾਤਮਾ ਦੀ ਮਿਹਰ ਅਤੇ ਪੰਜਾਬ ਸਰਕਾਰ ਦੀ ਮਜ਼ਬੂਤ ਕਾਰਗੁਜ਼ਾਰੀ ਸਦਕਾ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਤਹਿਤ ਅਗਲੇ ਛੇ ਮਹੀਨਿਆਂ ਵਿੱਚ ਪੰਜਾਬ ਨੂੰ ਪੂਰਨ ਤੌਰ ’ਤੇ ਨਸ਼ਾ ਮੁਕਤ ਕੀਤਾ ਜਾਵੇਗਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸਦੇ ਨਾਲ ਹੀ ਪਿੰਡ-ਪਿੰਡ ਖੇਡ ਮੈਦਾਨ ਅਤੇ ਲਾਇਬਰੇਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਕਾਰਾਤਮਕ ਵਾਤਾਵਰਨ ਅਤੇ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਨਗਰ ਪੰਚਾਇਤ ਪ੍ਰਧਾਨ ਅਜਨਾਲਾ ਜਸਪਾਲ ਸਿੰਘ ਢਿੱਲੋਂ ਵੀ ਹਾਜ਼ਰ ਸਨ
ਕੈਪਸ਼ਨ ਵਿਧਾਇਕ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ।