Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ ਅੱਜ

January 28, 2026 12:23 AM
ਤਰਸੇਮ ਸਿੰਘ ਕਲਿਆਣੀ

ਸੰਦੌੜ : ਇਤਿਹਾਸਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਲਾਨਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਅੱਜ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਦੀ ਜਾਣਕਾਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ, ਖਜ਼ਾਨਚੀ ਗੋਬਿੰਦ ਸਿੰਘ ਫੌਜ਼ੀ, ਬਾਬਾ ਜਗਦੀਪ ਸਿੰਘ ਚਹਿਲ ਤੇ ਬਾਬਾ ਜਗਦੇਵ ਸਿੰਘ ਚਹਿਲ, ਤੇ ਗੁਰਦੀਪ ਸਿੰਘ ਦੀ ਦੇਖ-ਰੇਖ ਹੇਠ ਹੋ ਰਹੇ ਹਨ। ਉਹਨਾਂ ਦੱਸਿਆ ਕਿ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ ਸਵੇਰੇ 8 ਤੋਂ 10 ਵਜੇ ਤੱਕ ਗੁਰਬਾਣੀ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉਣਗੇ। ਕਥਾ ਵਿਚਾਰਾਂ ਉਪਰੰਤ ਸਵੇਰੇ 11 ਵਜੇ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਮਹਾਂਕਾਲ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ (ਬਾਬਾ ਬਕਾਲਾ) ਵਾਲੇ ਨਿਸ਼ਾਨ ਸਾਹਿਬ ਦਾ ਉਦਘਾਟਨ ਕਰਨਗੇ। ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਸੁਸ਼ੋਭਿਤ ਪੁਰਾਤਨ ਹੱਥ ਲਿਖ਼ਤ ਬੀੜ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਪ੍ਰੋਗਰਾਮ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।

Have something to say? Post your comment