Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

January 28, 2026 05:30 PM
SehajTimes

ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ: ਸਮਾਜਿਕ ਨਿਆਂ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਹ ਗੱਲ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ।


ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਹੱਕਦਾਰ ਲਾਭਪਾਤਰੀ ਤੱਕ ਪਹੁੰਚੇ। ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਅਤੇ ਗਲਤ ਵਰਤੋਂ ’ਤੇ ਨੱਥ ਪਵੇਗੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਹ ਪਹਿਲ ਧੀਆਂ ਦੀ ਇਜ਼ਤ, ਸਮਾਜਿਕ ਸੁਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।


ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ਵਿੱਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਿੱਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸੰਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ। ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਵਿਸ਼ੇਸ਼ 'ਤੇ ਹਾਜ਼ਰ ਸਨ।

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ