ਡੇਰਾ ਬਾਬਾ ਨਾਨਕ ਪੁਲਿਸ ਕਰ ਰਹੀ ਹੈ ਮਾਮਲੇ ਦੀ ਬਰੀਕੀ ਨਾਲ ਜਾਂਚ
ਡੇਰਾ ਬਾਬਾ ਨਾਨਕ : ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਬੇਦੀ ਮੈਡੀਕੁਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ ਜੋ ਰੋਜਾਨਾ ਦੀ ਤਰ੍ਹਾਂ ਜਦ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਤੇ ਤਾਬੜ ਤੋੜ ਗੋਲੀਆਂ ਚਾਹੁੰਦੇ ਸ਼ੁਰੂ ਕਰ ਦਿੱਤੀਆਂ ਜੋ ਰਣਬੀਰ ਸਿੰਘ ਬੇਦੀ ਦੇ ਸਿਰ ਵਿੱਚ ਲੱਗੀਆਂ ਜਿਸ ਕਾਰਨ ਉਹ ਗੰਭੀਰ ਰੂਪ ਜਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਜਿੱਥੇ ਰਸਤੇ ਵਿੱਚ ਹੀ ਉਸ ਦੀ ਮੌਤ ਹੋਣ ਦਾ ਸੰਬੰਧ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਣਬੀਰ ਸਿੰਘ ਤੇ ਕੁਝ ਮਹੀਨੇ ਪਹਿਲਾਂ ਵੀ ਫਰੌਤੀ ਨੂੰ ਲੈ ਕੇ ਤਾਬੜ ਤੋਰ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।