Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

January 28, 2026 05:51 PM
SehajTimes

ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ। ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ। ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਸਨ।
 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ