Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜ

January 28, 2026 08:51 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਪੁਲਿਸ ਵੱਲੋਂ ਵਿਦੇਸ਼ ਵੱਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ ਗਈ ਹੈ। ਗੁਰਵਿੰਦਰ ਸਿੰਘ ਨੂੰ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਮੋਹਾਲੀ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਡੀ ਆਈ ਜੀ ਰੂਪਨਗਰ ਰੇਂਜ ਨਾਨਕ ਸਿੰਘ ਨੇ ਐੱਸ ਐੱਸ ਪੀ ਐੱਸ ਏ ਐੱਸ ਨਗਰ ਹਰਮਨਦੀਪ ਸਿੰਘ ਹਾਂਸ ਦੀ ਮੌਜੂਦਗੀ ਵਿੱਚ ਕਿਹਾ ਕਿ ਇਹ ਵਾਕਿਆ ਅੱਜ ਕਰੀਬ 3 ਵਜੇ ਵਾਪਰਿਆ। ਇੱਕ ਅਣਪਛਾਤੇ ਹਮਲਾਵਰ ਨੇ ਗੁਰਵਿੰਦਰ ਸਿੰਘ ਉਰਫ਼ ਲੰਬੜ, ਪੁੱਤਰ ਅਵਤਾਰ ਸਿੰਘ, ਵਾਸੀ ਪਿੰਡ ਰੁੜਕੀ ਪੁਖ਼ਤਾ, ਥਾਣਾ ਸਦਰ ਖਰੜ, ਨੂੰ ਉਸ ਸਮੇਂ ਗੋਲੀਆਂ ਮਾਰ ਕੇ ਮਾਰ ਦਿੱਤਾ ਜਦੋਂ ਉਹ ਡੀ ਏ ਸੀ ਮੋਹਾਲੀ ਦੇ ਨੇੜੇ ਏ ਸੀ ਸੀ ਹਾਊਸਿੰਗ ਸੋਸਾਇਟੀ ਬਾਹਰ ਸੜਕ ‘ਤੇ ਖੜ੍ਹੀ ਆਪਣੀ ਕਾਰ ਦੀ ਡਿੱਕੀ ਖੋਲ੍ਹ ਰਿਹਾ ਸੀ।

ਡੀ ਆਈ ਜੀ ਨਾਨਕ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮ੍ਰਿਤਕ ਅੱਜ ਜ਼ਿਲ੍ਹਾ ਅਦਾਲਤ, ਮੋਹਾਲੀ ਵਿੱਚ ਥਾਣਾ ਖਰੜ ਵਿੱਚ ਦਰਜ ਐਫ਼ ਆਈ ਆਰ ਨੰਬਰ 281/24, ਧਾਰਾ 18 ਐਨ ਡੀ ਪੀ ਐਸ ਐਕਟ, ਸਬੰਧੀ ਮਾਮਲੇ ਦੀ ਸੁਣਵਾਈ ਲਈ ਪਹੁੰਚਿਆ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਜਦੋਂ ਗੁਰਵਿੰਦਰ ਸਿੰਘ ਆਪਣੀ ਪਤਨੀ ਨਾਲ ਕਾਰ ਵੱਲ ਵਧਿਆ ਤਾਂ ਪਹਿਲਾਂ ਤੋਂ ਮੌਕੇ ‘ਤੇ ਮੌਜੂਦ ਹਮਲਾਵਰ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ ਥਾਣਾ ਸੋਹਾਣਾ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103(1), 61(2) ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾਰ ਖ਼ਿਲਾਫ਼ ਮੁੱਢਲੇ ਤੌਰ ਤੇ ਕੇਸ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ (ਮ੍ਰਿਤਕ ਦੀ ਪਤਨੀ) ਅਨੁਸਾਰ ਗੁਰਵਿੰਦਰ ਸਿੰਘ ਨੂੰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਕਿਉਂਕਿ ਉਹ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੀ, ਜੋ ਕਿ ਗੋਲਡੀ ਬਰਾਰ ਦਾ ਰਿਸ਼ਤੇਦਾਰੀ ਚੋਂ ਭਰਾ ਸੀ। ਡੀ ਆਈ ਜੀ ਨਾਨਕ ਸਿੰਘ ਨੇ ਕਿਹਾ ਕਿ “ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਤਕਨੀਕੀ ਜਾਂਚ, ਵਿਗਿਆਨਕ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਤਹਿਤ ਕੰਮ ਕਰਨ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।”

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ