Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

January 29, 2026 01:19 PM
SehajTimes

ਵੈਬਿਨਾਰ ਵਿੱਚ 600 ਤੋਂ ਵੱਧ ਟ੍ਰੈਫਿਕ ਅਤੇ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਲਿਆ ਹਿੱਸਾ

ਚੰਡੀਗੜ੍ਹ : ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰਵਾਏ ਇਸ ਆਨਲਾਈਨ ਸਿਖਲਾਈ ਸੈਸ਼ਨ ਵਿੱਚ ਸੂਬੇ ਭਰ ਤੋਂ ਸੜਕ ਸੁਰੱਖਿਆ ਫੋਰਸ ਅਤੇ ਜ਼ਿਲ੍ਹਾ ਟ੍ਰੈਫਿਕ ਅਤੇ ਸੜਕ ਸੁਰੱਖਿਆ ਟੀਮਾਂ ਦੇ 600 ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏਐਸ ਰਾਏ ਨੇ ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਸੁਰੱਖਿਆ, ਹਮਦਰਦੀ ਅਤੇ ਜ਼ਿੰਮੇਵਾਰਾਨਾ ਵਿਵਹਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜੋ ਕੀਮਤੀ ਜਾਨਾਂ, ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣਾ ਯਕੀਨੀ ਬਣਾਉਂਦਾ ਹੈ।

ਇਸ ਦੌਰਾਨ ਤਕਨੀਕੀ ਸੈਸ਼ਨਾਂ ਦਾ ਸੰਚਾਲਨ ਯਾਰਾ ਇੰਡੀਆ ਦੇ ਐਚਈਐਸਕਿਊ ਸਕਿਊਰਿਟੀ ਮੈਨੇਜਰ ਰਾਜੀਵ ਪਾਹੂਜਾ ਅਤੇ ਯਾਰਾ ਇੰਡੀਆ ਦੇ ਐਸਸੀਐਮ ਮੈਨੇਜਰ ਸੰਦੀਪ ਤੋਮਰ ਅਤੇ ਟ੍ਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਨੇ ਕੀਤਾ। ਸੈਸ਼ਨਾਂ ਦੌਰਾਨ ਸੜਕ ਸੁਰੱਖਿਆ ਦੇ ਅੰਕੜੇ, ਡਰਾਈਵਿੰਗ ਦੌਰਾਨ ਸੰਭਾਵੀ ਖਤਰੇ ਦੀ ਪਛਾਣ ਕਰਨਾ, ਸੰਵੇਦਨਸ਼ੀਲ ਮੁਸਾਫਰਾਂ ਦੇ ਵਿਵਹਾਰ, ਐਮਰਜੈਂਸੀ ਰਿਸਪਾਂਸ ਪ੍ਰੋਟੋਕੋਲ ਅਤੇ ਆਵਾਜਾਈ ਤੇ ਸੜਕੀ ਐਮਰਜੈਂਸੀ ਸਥਿਤੀਆਂ ਦੌਰਾਨ ਖਾਦਾਂ ਦੇ ਸੁਰੱਖਿਅਤ ਪ੍ਰਬੰਧਨ ਬਾਰੇ ਚਰਚਾ ਕੀਤੀ ਗਈ।

ਇਸ ਮੌਕੇ 'ਤੇ ਬੋਲਦਿਆਂ ਯਾਰਾ ਸਾਊਥ ਏਸ਼ੀਆ ਦੇ ਐਮਡੀ ਸੰਜੀਵ ਕੰਵਰ ਨੇ ਕਿਹਾ ਕਿ ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਜੋ ਸਿੱਧੇ ਤੌਰ 'ਤੇ ਜਨ-ਜੀਵਨ ਅਤੇ ਭਾਈਚਾਰਿਆਂ ਨੂੰ ਪ੍ਰਭਾਵਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਖਾਦਾਂ ਦੀ ਢੋਆ-ਢੋਆਈ ਭਾਰਤ ਦੇ ਖੇਤੀਬਾੜੀ ਈਕੋਸਿਸਟਮ ਲਈ ਬੇਹੱਦ ਅਹਿਮ ਹੈ ਅਤੇ ਇਹਨਾਂ ਦੀ ਢੋਆ-ਢੋਆਈ ਤੇ ਐਮਰਜੈਂਸੀ ਸਥਿਤੀਆਂ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਯਾਰਾ ਦਾ ਪੰਜਾਬ ਪੁਲਿਸ ਨਾਲ ਇਹ ਸਹਿਯੋਗ ਸੁਰੱਖਿਆ, ਸਥਿਰਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕਾਰਜ ਯਕੀਨੀ ਬਣਾਉਣ ਪ੍ਰਤੀ ਉਸਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਮਾਹਰਾ ਦੀ ਅਗਵਾਈ ਵਾਲੇ ਅਜਿਹੇ ਸਿਖਲਾਈ ਪ੍ਰੋਗਰਾਮ ਸੜਕ ਸੁਰੱਖਿਆ ਸਬੰਧੀ ਅਹਿਮ ਤਬਦੀਲੀ ਲਿਆ ਸਕਦੇ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ