Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

January 29, 2026 03:09 PM
SehajTimes

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

ਇਸ ਉਪਰੰਤ ਕੀਤੀ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਅਗਲੇਰੀ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਵਿਲੇਜ ਡਿਫੈਂਸ ਕਮੇਟੀ ਰਾਹੀਂ ਪ੍ਰਾਪਤ ਜਾਣਕਾਰੀ ਸਦਕਾ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਮਿਲੀ ਮਦਦ: ਡੀਆਈਜੀ ਸੰਦੀਪ ਗੋਇਲ

ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪਰੇਸ਼ਨ ਵੀਡੀਸੀਜ਼ - ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਨਾਲ ਇਸ ਖੇਪ ਵਿੱਚ ਸੰਗਠਿਤ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦੀ ਸ਼ਮੂਲੀਅਤ ਦਾ ਪਤਾ ਲਗਦਾ ਹੈ। ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਜਾਂਚ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਨੂੰ ਟਰੇਸ ਕਰਨ, ਬਰਾਮਦਗੀ ਸਬੰਧੀ ਲੜੀ ਦਾ ਪਤਾ ਲਗਾਉਣ ਅਤੇ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਰਾਹੀਂ ਪ੍ਰਾਪਤ ਜਾਣਕਾਰੀ 'ਤੇ ਤਰੁੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿੱਚ ਇੱਕ ਮੋਟਰਸਾਈਕਲ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗਣ 'ਤੇ, ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਪ ਸਮੇਤ ਮੋਟਰਸਾਈਕਲ ਛੱਡ ਕੇ ਨਾਲ ਲੱਗਦੇ ਖੇਤਾਂ ਵੱਲ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਆਲੇ ਦੁਆਲੇ ਦੇ ਖੇਤਾਂ ਵਿੱਚ ਇੱਕ ਯੋਜਨਾਬੱਧ ਤਲਾਸ਼ੀ ਅਭਿਆਨ ਚਲਾਇਆ ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਬਰਾਮਦ ਹੋਈ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ, ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ