Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਨਾਲ ਐਨਕਾਊਂਟਰ

January 30, 2026 12:52 AM
SehajTimes

ਚੌਥੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਰੇਡ ਦੌਰਾਨ ਪਿਸਟਲ ਛੀਨਣ ਦੀ ਕੋਸ਼ਿਸ਼, ਪੁਲਿਸ ਦੀ ਜਵਾਬੀ ਫਾਇਰਿੰਗ


20 ਸਾਲਾ ਜੋਬਨ ਸਿੰਘ ਜ਼ਖ਼ਮੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਪੂਰੀ ਜਾਣਕਾਰੀ

ਅੰਮ੍ਰਿਸਤਰ : ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੈਂਬਰ ਨਾਲ ਐਨਕਾਊਂਟਰ ਕੀਤਾ ਹੈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗਰੁੱਪ ਦੇ ਚੌਥੇ ਸਾਥੀ ਨੂੰ ਕਾਬੂ ਕਰਨ ਲਈ ਸੁਲਤਾਨਵਿੰਡ ਪਿੰਡ ਨੇੜੇ ਰੇਡ ਕਰ ਰਹੀ ਸੀ। ਇਸ ਦੌਰਾਨ ਕਾਬੂ ਕੀਤੇ ਤਿੰਨ ਦੋਸ਼ੀਆਂ ਵਿੱਚੋਂ ਇੱਕ, ਜੋਬਨ ਸਿੰਘ, ਨੇ ਪੁਲਿਸ ਮੁਲਾਜ਼ਮ ਦਾ ਪਿਸਟਲ ਛੀਨਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਜਾਨ ਦੀ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਗੋਲੀ ਜੋਬਨ ਸਿੰਘ ਦੇ ਪੈਰ ਵਿੱਚ ਲੱਗੀ, ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਗਿਆ।

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਨਵਰੀ ਮਹੀਨੇ ਵਿੱਚ ਪੀਟੀਵੀਜ਼ਨ ਇਲਾਕੇ ਵਿੱਚ ਸਥਿਤ ਇੱਕ ਜੂਲਰ ਦੀ ਦੁਕਾਨ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਈ ਸੀ। ਹਾਲਾਂਕਿ ਦੁਕਾਨ ਮਾਲਕ ਵੱਲੋਂ ਪੁਲਿਸ ਨੂੰ ਤੁਰੰਤ ਸ਼ਿਕਾਇਤ ਨਹੀਂ ਦਿੱਤੀ ਗਈ, ਪਰ ਬਾਅਦ ਵਿੱਚ ਇਹ ਵੀ ਪਤਾ ਲੱਗਿਆ ਕਿ ਉੱਥੇ ਨੇੜੇ ਫਾਇਰਿੰਗ ਦੀ ਘਟਨਾ ਵੀ ਹੋਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕੀਤੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਫਿਰੌਤੀ ਕਾਲਾਂ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜੀਆਂ ਹੋਈਆਂ ਸਨ। ਪੁਲਿਸ ਨੇ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪਹਿਲਾਂ ਜਸ਼ਨਦੀਪ, ਜੋਬਨ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਕਾਬੂ ਕੀਤਾ। ਇਹ ਤਿੰਨੇ ਨੌਜਵਾਨ ਵੱਖ-ਵੱਖ ਥਾਵਾਂ ਦੇ ਰਹਿਣ ਵਾਲੇ ਹਨ ਅਤੇ ਲੇਬਰ ਦਾ ਕੰਮ ਕਰਦੇ ਸਨ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਗੈਂਗ ਵੱਲੋਂ ਉਨ੍ਹਾਂ ਨੂੰ ਲਾਲਚ ਅਤੇ ਪੈਸਿਆਂ ਦਾ ਝਾਂਸਾ ਦੇ ਕੇ ਫਿਰੌਤੀ ਮੰਗਣ ਲਈ ਵਰਤਿਆ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਬਨ ਸਿੰਘ ਇਸ ਪੂਰੇ ਮਾਮਲੇ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਸੀ ਅਤੇ ਵਾਰਦਾਤ ਵਾਲੇ ਦਿਨ ਮੋਟਰਸਾਈਕਲ ਵੀ ਉਹੀ ਚਲਾ ਰਿਹਾ ਸੀ, ਜਦਕਿ ਹੋਰ ਦੋ ਸਾਥੀ ਲੋਜਿਸਟਿਕ ਅਤੇ ਲੋਕਲ ਸਹਾਇਤਾ ਪ੍ਰਦਾਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਬਲਾਇੰਡ ਸੀ, ਪਰ ਪੁਲਿਸ ਟੀਮ, ਏਸੀਪੀ ਬਲਜਿੰਦਰ ਸਿੰਘ ਅਤੇ ਸੀਆਈਏ ਸਟਾਫ ਦੀ ਸਹਿਯੋਗੀ ਕਾਰਵਾਈ ਨਾਲ ਬਹੁਤ ਘੱਟ ਸਮੇਂ ਵਿੱਚ ਹੱਲ ਕਰ ਲਿਆ ਗਿਆ।

ਪੁਲਿਸ ਨੇ ਸਪਸ਼ਟ ਕੀਤਾ ਕਿ ਫਿਰੌਤੀ ਅਤੇ ਗੈਂਗਸਟਰ ਗਤੀਵਿਧੀਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜੇ ਵੀ ਮਾਮਲੇ ਨਾਲ ਜੁੜੇ ਹੋਰ ਲਿੰਕਾਂ ਦੀ ਜਾਂਚ ਜਾਰੀ

 

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ