ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬਰਾੜ ਤੋਂ ਭਾਰਤੀ ਜਨਤਾ ਪਾਰਟੀ ਅਤੇ ਬਸਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਪੁਰਾਣੇ ਵਰਕਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ।ਇਸ ਮੌਕੇ ਮੈਡਮ ਸੋਨੀਆ ਮਾਨ ਵੱਲੋਂ ਬਾਬਾ ਬਲਕਾਰ ਸਿੰਘ,ਗੁਰਵੇਲ ਸਿੰਘ,ਸੁਖਦੇਵ ਸਿੰਘ,ਸੋਨੂੰ ਸਿੰਘ ਨੂੰ ਪਾਰਟੀ ਦਾ ਮਫਰਲ ਪਾ ਕੇ ਸ਼ਾਮਿਲ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਰਾਜਾਸਾਂਸੀ ਦੇ ਕੌਂਸਲ ਦਿਆਲ ਸਿੰਘ,ਕੌਂਸਲਰ ਸਿਮੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਬਾਜ ਸਿੰਘ ਕੋਟਲਾ ਡੂੰਮ ਆਦਿ ਹਾਜ਼ਰ ਸਨ