Friday, January 30, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

January 30, 2026 07:44 PM
SehajTimes

ਅੰਮ੍ਰਿਤਸਰ 'ਚ 24 ਘੰਟਿਆਂ ਦੌਰਾਨ 95 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਸੁਹੇਲ ਕਾਸਿਮ ਮੀਰ

ਅੰਮ੍ਰਿਤਸਰ, (ਜਗਤਾਰ ਸਿੰਘ ਮਾਹਲਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ 'ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਨਾਲ ਐਨਕਾਊਂਟਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਕਾਂਗਰਸ ਦੇ ਗੁੰਡਿਆਂ ਨੇ ਸੁੱਖ ਸਰਕਾਰੀਆ ਦੀ ਸਹਿ ਤੇ ਪਿੰਡ ਭਿੰਡੀ ਸੈਦਾਂ ਵਿਖੇ ਰੱਜ ਕੇ ਕੀਤੀ ਗੁੰਡਾਗਰਦੀ:ਰਾਮ ਸਿੰਘ

ਮੈਡੀਕੋਲ ਸਟੋਰ ਮਾਲਕ ਰਣਦੀਪ ਸਿੰਘ ਬੇਦੀ ਦੇ ਸਿਰ 'ਚ ਲੱਗੀਆਂ ਗੋਲੀਆਂ

ਮਰੀਜ਼ਾਂ ਲਈ ਵੱਡੀ ਸਹੂਲਤ: ਰਾਣਾ ਹਸਪਤਾਲ [ਖਾਲੜਾ] ਦਾ ਆਈ.ਸੀ.ਯੂ. ਵਾਰਡ ਹੋਇਆ ਅਪਗ੍ਰੇਡ, ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ

ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਅਜਨਾਲਾ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਨੂੰ ਮਿਲਿਆ ਭਰਵਾਂ ਸਮਰਥਨ

77ਵੇਂ ਗਣਤੰਤਰ ਦਿਵਸ ਮੌਕੇ ਅਟਾਰੀ–ਵਾਘਾ ਸਰਹੱਦ ‘ਤੇ ਦੇਸ਼ਭਗਤੀ ਦਾ ਜ਼ਬਰਦਸਤ ਨਜ਼ਾਰਾ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵਿਦੇਸ਼ੀ ਪਿਸਤੌਲ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ