Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

January 31, 2026 02:16 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਕਮਿਊਨਿਟੀ ਹੈਲਥ ਸੈਂਟਰ ਸਿੱਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਹਨ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸਿਹਤ ਕਰਮਚਾਰੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿੱਧਵਾਂ ਬੇਟ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਆਡਿਟ ਚੱਲ ਰਿਹਾ ਸੀ, ਜਿਸ ਦੇ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਨੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਕਮਿਊਨਿਟੀ ਹੈਲਥ ਸੈਂਟਰ, ਸਿੱਧਵਾਂ ਬੇਟ ਰਾਹੀਂ ਸਿੱਧਵਾਂ ਬੇਟ ਸੀਐਚਸੀ ਵਿਖੇ ਤਾਇਨਾਤ ਲਗਭਗ 50 ਕਰਮਚਾਰੀਆਂ ਤੋਂ ਆਡਿਟ ਟੀਮ ਨੂੰ ਰਿਸ਼ਵਤ ਦੇਣ ਦੇ ਨਾਂਅ ‘ਤੇ ਪ੍ਰਤੀ ਕਰਮਚਾਰੀ 2500 ਤੋਂ 6000 ਰੁਪਏ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਡਾ. ਹਰਕੀਰਤ ਗਿੱਲ ਐਸ.ਐਮ.ਓ. ਸਿੱਧਵਾਂ ਬੇਟ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਰੇਡ ਦੌਰਾਨ, ਡਾ. ਹਰਕੀਰਤ ਗਿੱਲ ਐਸ.ਐਮ.ਓ. ਦੇ ਪਰਸ ਵਿੱਚੋਂ ਕੁੱਲ 1,04,500 ਰੁਪਏ ਅਤੇ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਕੋਲੋਂ 1,07,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ।

ਇਸ ਸਬੰਧ ਵਿੱਚ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ